ਪੰਜਾਬ ਦੇ ਸਿਆਸੀ ਜਗਤ ‘ਚ ਮਾਤਮ ਦਾ ਮਾਹੌਲ, ਮਸ਼ਹੂਰ ਆਗੂ ਅਤੇ ਕਾਰੋਬਾਰੀ ਦਾ ਅਚਾਨਕ ਦੇਹਾਂਤ…

ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਪ੍ਰਸਿੱਧ ਰਾਜਨੀਤਿਕ ਆਗੂ ਸੇਠ ਸਤਪਾਲ ਮੱਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਅਸਵੱਸਥ ਚੱਲ ਰਹੇ ਸਨ, ਜਿਸ ਕਾਰਨ ਅੱਜ ਉਨ੍ਹਾਂ ਨੇ ਅੰਤਿਮ ਸਾਹ ਲਿਆ।

ਸੇਠ ਸਤਪਾਲ ਮੱਲ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਰਹੇ ਅਤੇ ਸਮਾਜਿਕ ਸੇਵਾਵਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ। ਖਾਸ ਕਰਕੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਸੁੰਦਰਿਕਰਨ ਅਤੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਦਾ ਯੋਗਦਾਨ ਯਾਦਗਾਰ ਰਹੇਗਾ।

ਉਨ੍ਹਾਂ ਦਾ ਅੰਤਿਮ ਸੰਸਕਾਰ 16 ਫਰਵਰੀ ਨੂੰ ਦੁਪਹਿਰ 1 ਵਜੇ ਜਬੋਵਾਲ ਆਬਾਦੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਲੈਦਰ ਕਾਰੋਬਾਰ ਨਾਲ ਜੁੜੇ ਹੋਣ ਦੇ ਨਾਲ-ਨਾਲ ਉਹ ਸਮਾਜ ਵਿੱਚ ਇਕ ਜਾਣੇ-ਮਾਣੇ ਚਿਹਰੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਪ੍ਰਤਿਨਿਧੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।