ਆਈ ਤਾਜ਼ਾ ਵੱਡੀ ਖਬਰ 

ਵਾਪਰ ਰਹੇ ਸੜਕ ਹਾਦਸਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਲੋਕਾਂ ਦੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਪਰਿਵਾਰਾਂ ਦੀਆਂ ਖੁਸ਼ੀਆਂ ਹਮੇਸ਼ਾ ਲਈ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਇਸ ਦੁਨੀਆਂ ਤੋਂ ਜਾਣ ਵਾਲੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆ ਅਤੇ ਉਨ੍ਹਾਂ ਦੀ ਪਾਲਣਾ ਨਾ ਕਰਨ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਮੁੰਡੇ ਦੀ ਪੀ ਆਰ ਟੀ ਸੀ ਬੱਸ ਹੇਠ ਆਉਣ ਕਾਰਨ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਬੇਗੋਵਾਲ ਦੇ ਅਧੀਨ ਆਉਂਦੇ ਪਿੰਡ ਇਬਰਾਹਿਮਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ 28 ਸਾਲਾਂ ਦੇ ਨੌਜਵਾਨ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਇਸ ਪਿੰਡ ਦਾ ਰਹਿਣ ਵਾਲਾ 28 ਸਾਲਾ ਨੌਜਵਾਨ ਜਗਦੀਪ ਸਿੰਘ ਜਗੀ ਪੁੱਤਰ ਕਸ਼ਮੀਰ ਸਿੰਘ ਕਿਸੇ ਕੰਮ ਦੇ ਚਲਦਿਆਂ ਹੋਇਆਂ ਪਿੰਡ ਦੇ ਅੱਡੇ ਉਪਰ ਆਇਆ ਹੋਇਆ ਸੀ। ਜਿਸ ਨੇ ਆਪਣੇ ਘਰ ਜਾਣ ਵਾਸਤੇ ਆਪਣੇ ਮੋਟਰਸਾਈਕਲ ਨੂੰ ਮੋੜ ਕੇ ਸੜਕ ਕਰਾਸ ਕਰਨ ਲੱਗਾ ਤਾਂ ਉਸ ਸਮੇਂ ਇਕ ਤੇਜ਼ ਰਫਤਾਰ ਸੁਭਾਨਪੁਰ ਬੇਗੋਵਾਲ ਨੂੰ ਜਾ ਰਹੀ ਕਾਰ ਵਲੋ ਟੱਕਰ ਮਾਰੇ ਜਾਣ ਦੇ ਕਾਰਣ ਇਹ ਨੌਜਵਾਨ ਸੜਕ ਤੇ ਡਿੱਗ ਪਿਆ।

ਸਮੇਂ ਤੇਜ਼ ਰਫਤਾਰ ਨਾਲ ਆ ਰਹੀ ਟਾਂਡਾ ਕਪੂਰਥਲਾ ਰੂਟ ਦੀ ਇੱਕ ਪੀ ਆਰ ਟੀ ਸੀ ਬਸ ਇਸ ਨੌਜਵਾਨ ਦੇ ਸਿਰ ਦੇ ਉਪਰ ਦੀ ਗੁਜ਼ਰ ਗਈ,ਜਿਸ ਕਾਰਨ ਨੌਜਵਾਨ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਅਮਰੀਕਾ ਤੋਂ ਬਾਅਦ ਹੁਣ ਇਥੇ ਵਿਦੇਸ਼ ਚ ਭਾਰਤੀ ਨੌਜਵਾਨ ਦਾ ਕੀਤਾ ਗਿਆ ਕਤਲ
                                                                
                                
                                                                    
                                    Next Postਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰ ਨੇ ਕਰਤੀ ਵੱਡੀ ਕਾਰਵਾਈ
                                                                
                            
               
                            
                                                                            
                                                                                                                                            
                                    
                                    
                                    



