ਆਈ ਤਾਜ਼ਾ ਵੱਡੀ ਖਬਰ 

ਅਜਕਲ ਤੇਜ਼ ਰਫ਼ਤਾਰ ਜ਼ਿੰਦਗੀ ਦੇ ਵਿੱਚ ਜਿੱਥੇ ਲੋਕਾਂ ਵੱਲੋਂ ਆਪਣੇ ਵਾਹਨ ਵੀ ਤੇਜ਼ ਰਫਤਾਰ ਦੇ ਨਾਲ ਹੀ ਚਲਾਏ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਅਜਿਹੀ ਅਣਗਹਿਲੀ ਕਰ ਲਈ ਜਾਂਦੀ ਹੈ ਜਿਸ ਦੇ ਚਲਦਿਆਂ ਹੋਇਆਂ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਵਾਰਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਦੋਂ ਗੱਡੀ ਵਿੱਚ ਸਵਾਰ ਲੋਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇਥੇ ਭਿਆਨਕ ਐਕਸੀਡੈਂਟ ਚ ਹੋਈ 2 ਦੀ ਮੌਤ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਆਇਆ ਹੈ। ਉਥੇ ਹੀ ਇਸ ਹਾਦਸੇ ਦੇ ਕਾਰਨ 4 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਦੱਸ ਦਈਏ ਕਿ ਇਹ ਹਾਦਸਾ ਤਲਵੰਡੀ ਸਾਬੋ ਦੀ ਸਥਾਨਕ ਨਗਰ ਦੇ ਮੌੜ ਰੋਡ ‘ਤੇ ਵਾਪਰਿਆ ਹੈ ਜਿੱਥੇ ਅੱਜ ਇੱਕ ਮਾਰੂਤੀ ਆਲਟੋ ਗੱਡੀ ਦੇ ਬੇਕਾਬੂ ਹੋ ਗਈ ਅਤੇ ਜਿਸ ਦੇ ਪਲਟਣ ਕਾਰਨ ਇਸ ਵਿੱਚ ਸਵਾਰ ਵਿਅਕਤੀਆਂ ਵਿੱਚੋਂ ਦੋ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਜਦੋਂਕਿ ਇਸ ਗੱਡੀ ਵਿਚ ਸਵਾਰ ਚਾਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਸ ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਜਿਥੇ ਇਸ ਸਮੇਂ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਜੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਮ੍ਰਿਤਕ ਹਰਿਆਣਾ ਦੇ ਟੋਹਾਣਾ ਨਿਵਾਸੀ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ ਗਈ ਹੈ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਬਾਬਤ ਹੋਰ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।


                                       
                            
                                                                   
                                    Previous Postਪੰਜਾਬ: ਪੈਟਰੋਲ ਦੀ ਬੋਤਲ ਲੈ ਇਸ ਕਾਰਨ ਵਿਅਕਤੀ ਚੜ੍ਹਿਆ ਪਾਣੀ ਦੀ ਟੈਂਕੀ ਤੇ, ਪੁਲਿਸ ਤੇ ਲਗਾਏ ਇਲਜਾਮ
                                                                
                                
                                                                    
                                    Next Postਪੰਜਾਬ ਚ ਦੁੱਧ ਨੂੰ ਲੈਕੇ ਆਈ ਵੱਡੀ ਖਬਰ, ਇਹਨਾਂ ਵਲੋਂ 2 ਅਗਸਤ ਨੂੰ ਰਾਤ ਦੀ ਸਪਲਾਈ ਬੰਦ ਕਰਨ ਦਾ ਕੀਤਾ ਐਲਾਨ
                                                                
                            
               
                            
                                                                            
                                                                                                                                            
                                    
                                    
                                    



