ਆਈ ਤਾਜਾ ਵੱਡੀ ਖਬਰ 

ਲਗਾਤਾਰ ਠੰਢ ਵੱਧ ਰਹੀ ਠੰਡ ਕਾਰਨ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਤਾਂ ਜੋ ਵਧ ਰਹੀ ਠੰਡ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ । ਇਸੇ ਵਿਚਾਲੇ ਹੁਣ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ । ਦਰਅਸਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਿਆਉਣ ਤੇ ਲਿਜਾਣ ਲਈ ਸੂਬਾ ਸਰਕਾਰ ਪ੍ਰਾਈਵੇਟ ਸਕੂਲਾਂ ਵਾਂਗ ਹੁਣ ਬਸ ਸੇਵਾ ਸ਼ੁਰੂ ਕਰੇਗੀ| ਜਿਸਦੇ ਚਲਦੇ ਹੁਣ ਬੱਚਿਆਂ ਨੂੰ ਵੀ ਕਾਫੀ ਰਾਹਤ ਮਿਲੇਗੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤਾ ਮਾਨ ਨੂੰ ਪਟਿਆਲਾ ਦੇ ਸਰਕਾਰੀ ਸਕੂਲ ਵਿਖੇ ਮਾਤਾ ਪਿਤਾ ਅਧਿਆਪਕ ਮੀਟਿੰਗ ਦੌਰਾਨ ਇਹ ਐਲਾਨ ਕੀਤਾ ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਖਿਆ ਗਿਆ ਕਿ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਸਕੂਲ ਆਉਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ| ਜਿਸ ਕਾਰਨ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਸ ਸੇਵਾ ਦੀ ਸਹੂਲਤ ਦਿੱਤੀ ਜਾਵੇਗੀ ।

ਮਾਪੇ ਸਮਾਟ ਫੋਨ ਤੇ ਬੱਸ ਨੂੰ ਟਰੈਕ ਕਰ ਸਕਣਗੇ| ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ| ਸਰਕਾਰੀ ਸਕੂਲ ਪੰਜਾਬ ਦੀ ਕਾਮਯਾਬੀ ਦੀ ਕਹਾਣੀ ਬਿਆਨ ਕਰ ਰਹੀ ਹੈ , ਸਰਕਾਰ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।

ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ| ਸੋ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਸੁਧਾਰ ਲਿਆਉਣ ਦੇ ਲਈ ਵੱਖ ਵੱਖ ਕਾਰਜ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਉਸਦੇ ਚਲਦੇ ਤੁਹਾਡੀ ਜੋ ਵੀ ਪ੍ਰਤੀਕਿਰਿਆ ਹੈ ਉਹ ਤੁਸੀਂ ਸਾਡੇ ਕੁਮੈਂਟ ‘ਚ ਲਿਖ ਕੇ ਭੇਜ ਸਕਦੇ ਹੋ||


                                       
                            
                                                                   
                                    Previous Post102 ਸਾਲਾਂ ਬਜ਼ੁਰਗ ਦੀ ਸੀ ਅਜਿਹੀ ਅਜੀਬੋ ਗਰੀਬ ਇੱਛਾ, ਫਿਰ ਪੁਲਿਸ ਨੇ ਕੀਤਾ ਗ੍ਰਿਫਤਾਰ
                                                                
                                
                                                                    
                                    Next Postਕੈਨੇਡਾ ਚ ਪੰਜਾਬੀ ਨੌਜਵਾਨ ਦੀ ਇਸ ਤਰਾਂ ਹੋਈ ਅਚਾਨਕ ਮੌਤ, ਪਰਿਵਾਰ ਚ ਛਾਈ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



