ਪੰਜਾਬ ਸਿਆਸਤ ‘ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ। ਪਾਰਟੀ ਦੇ 15 ਤੋਂ ਵੱਧ ਸੀਨੀਅਰ ਆਗੂਆਂ ਨੇ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਵੱਖਰਾ ਧੜਾ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ “ਵਾਰਿਸ ਪੰਜਾਬ ਦੇ” ਨੂੰ ਆਪਣਾ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ।

ਬਾਗ਼ੀ ਧੜੇ ਦੇ ਆਗੂਆਂ ਨੇ ਕਿਹਾ ਕਿ ਸੰਗਠਨ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ, ਪੰਥ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੇ ਭਲੇ ਲਈ ਕੰਮ ਕਰਨਾ ਹੈ।

ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗਿਆ ਐਨਐਸਏ ਹਟਾ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।