ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ ਮਚਾਉਂਦਿਆਂ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਤਿੱਖਾ ਹਮਲਾ ਕਰਦਿਆਂ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਸਰਵਜਨਕ ਕਰ ਦਿੱਤਾ।
ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਉੱਤੇ ਕਈ ਗੰਭੀਰ ਤੇ ਸਨਸਨੀਖੇਜ਼ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕਾਬਲ ਅਤੇ ਹੋਣਹਾਰ ਆਗੂਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਹਨਾਂ ਨੂੰ ਪਾਰਟੀ ਛੱਡਣ ਦਾ ਕੜਵਾ ਫੈਸਲਾ ਲੈਣਾ ਪਿਆ। ਉਨ੍ਹਾਂ ਪਾਰਟੀ ਦੇ ਅਨੁਸ਼ਾਸਨ ਪ੍ਰਣਾਲੀ ਉੱਤੇ ਵੀ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਖ਼ਿਲਾਫ਼ ਮੁਅੱਤਲੀ ਦੀ ਚਿੱਠੀ ਤਿਆਰ ਕੀਤੀ ਜਾ ਰਹੀ ਸੀ, ਤਾਂ ਫਿਰ ਆਸ਼ੂ, ਚੰਨੀ, ਭੱਠਲ ਅਤੇ ਡਾ. ਗਾਂਧੀ ਵਰਗੇ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ, ਜਿਨ੍ਹਾਂ ਨੇ ਖੁੱਲ੍ਹੇਆਮ ਪਾਰਟੀ ਦੀ ਲੀਡਰਸ਼ਿਪ ਨੂੰ ਚੁਣੌਤੀ ਦਿੱਤੀ ਸੀ।





