ਆਈ ਤਾਜ਼ਾ ਵੱਡੀ ਖਬਰ 

ਇਸ ਗਰਮੀ ਦੇ ਮੌਸਮ ਵਿੱਚ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਉਥੇ ਹੀ ਲੋਕਾਂ ਵਿੱਚ ਅਜਿਹੇ ਮਾਮਲੇ ਸਾਹਮਣੇ ਆਉਂਦਿਆਂ ਹੀ ਡਰ ਪੈਦਾ ਹੋ ਜਾਂਦਾ ਹੈ। ਇਕ ਤੋਂ ਬਾਅਦ ਇਕ ਦੁਖਦਾਈ ਘਟਨਾਵਾਂ ਦੇ ਸਾਹਮਣੇ ਆਉਂਦਿਆਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜਿੱਥੇ ਗਰਮੀ ਦੇ ਮੌਸਮ ਵਿਚ ਬਹੁਤ ਸਾਰੇ ਮਾਮਲੇ ਜੰਗਲੀ ਜਾਨਵਰਾਂ ਦੇ ਕੱਟਣ ਦੇ ਸਾਹਮਣੇ ਆ ਰਹੇ ਹਨ ਉਥੇ ਹੀ ਘਰਾਂ ਦੇ ਵਿੱਚ ਸੱਪ ਦੇ ਕੱਟਣ ਦੇ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਹੁਣ ਪੰਜਾਬ ਵਿੱਚ ਇਥੇ ਸੱਪ ਦੇ ਡੰਗਣ ਕਾਰਨ ਹੋਈ 19 ਸਾਲਾਂ ਕੁੜੀ ਦੀ ਮੌਤ,ਵਾਪਰੀ ਮੰਦਭਾਗੀ ਘਟਨਾ , ਜਿਸਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਜ਼ੀਰੇ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਰਵਾਰ ਦੀ 19 ਸਾਲਾਂ ਦੀ ਧੀ ਵੱਲੋਂ ਡੰਗ ਮਾਰ ਦਿੱਤਾ ਗਿਆ।, ਸੱਪ ਦੇ ਡੰਗਣ ਨਾਲ 19 ਸਾਲਾ ਲੜਕੀ ਦੀ ਮੌਤ ਹੋ ਗਈ। ਜਿੱਥੇ ਜ਼ੀਰਾ ਦੀ ਧੱਕਾ ਬਸਤੀ ਵਿਖੇ ਰਹਿਣ ਵਾਲੇ ਇਕ ਪਰਿਵਾਰ ਵਿਚ ਬੀਤੀ ਰਾਤ 19 ਸਾਲ ਦੀ ਰਜਨੀ ਨਾਂ ਦੀ ਲੜਕੀ ਨੂੰ ਸੱਪ ਵੱਲੋਂ ਰਾਤ ਦੇ ਸਮੇਂ ਡੰਗ ਮਾਰ ਦਿੱਤਾ ਗਿਆ ਸੀ।

ਇਸ ਘਟਨਾ ਦਾ ਖੁਲਾਸਾ ਜਿਥੇ ਲੜਕੀ ਵੱਲੋਂ ਆਪਣੇ ਪਰਿਵਾਰ ਅੱਗੇ ਕੀਤਾ ਗਿਆ ਅਤੇ ਪਰਵਾਰ ਵੱਲੋਂ ਜਲਦੀ ਹੀ ਆਪਣੀ ਬੇਟੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆ ਉਸਨੂੰ ਤੁਰੰਤ ਹੀ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਉਥੇ ਹੀ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਜਾਏ ਜਾਣ ਉਪਰੰਤ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਲੜਕੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਰਖੜੀ ਦੇ ਇਸ ਖੁਸ਼ੀ ਦੇ ਮੌਕੇ ਉਪਰ ਜਿਥੇ ਇਸ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੱਤਾ ਹੈ।

ਉਥੇ ਹੀ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪੰਜਾਬ ਵਿੱਚ ਇਸ ਗਰਮੀ ਦੇ ਮੌਸਮ ਦੇ ਚਲਦਿਆਂ ਹੋਇਆਂ ਅਜਿਹੇ ਬਹੁਤ ਸਾਰੇ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ। ਜਿਸ ਨੂੰ ਦੇਖਦੇ ਹੋਏ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ, 1 ਬੱਚੇ ਸਣੇ ਹੋਈ 3 ਦੀ ਮੌਤ
                                                                
                                
                                                                    
                                    Next Postਏਲੀਅਨ ਬਣਨ ਦੇ ਜਨੂੰਨ ਨੇ ਵਿਅਕਤੀ ਦਾ ਸ਼ਰੀਰ ਕਰਤਾ ਖਰਾਬ, ਬੱਚੇ ਅਤੇ ਵੱਡੇ ਵੀ ਦੇਖਕੇ ਜਾਂਦੇ ਨੇ ਡਰ
                                                                
                            
               
                            
                                                                            
                                                                                                                                            
                                    
                                    
                                    



