ਆਈ ਤਾਜਾ ਵੱਡੀ ਖਬਰ 

ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ, ਜਿਨਾਂ ਨੇ ਆਪਣੇ ਅੰਦਰਲੇ ਹੁਨਰ ਦੇ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਤੇ ਇੰਡਸਟਰੀ ਦੇ ਵਿੱਚ ਇੱਕ ਵੱਖਰੀ ਪਛਾਣ ਕਾਇਮ ਕੀਤੀ l ਜਦੋਂ ਅਜਿਹੀਆਂ ਹਸਤੀਆਂ ਇਸ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖਦੀਆਂ ਹਨ ਤੇ ਉਨਾਂ ਦੇ ਜਾਣ ਦਾ ਸਭ ਤੋਂ ਵੱਧ ਦੁੱਖ ਉਹਨਾਂ ਦੇ ਚਾਹੁਣ ਵਾਲਿਆਂ ਨੂੰ ਤੇ ਉਹਨਾਂ ਦੇ ਪਰਿਵਾਰ ਨੂੰ ਹੁੰਦਾ ਹੈ। ਇਸਦੇ ਨਾਲ ਹੀ ਇੱਕ ਵੱਡਾ ਘਾਟਾ ਇੰਡਸਟਰੀ ਨੂੰ ਵੀ ਪੈਂਦਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾਂਦਾ ਤੇ ਹੁਣ ਇੱਕ ਅਜਿਹੀ ਹੀ ਬੁਰੀ ਖਬਰ ਪੰਜਾਬੀ ਸੰਗੀਤ ਇੰਡਸਟਰੀ ਤੋਂ ਸਾਹਮਣੇ ਆਈ l ਜਿੱਥੇ ਪ੍ਰਸਿੱਧ ਗਾਇਕਾ ਦੀ ਅਚਾਨਕ ਮੌਤ ਹੋ ਗਈ l ਜਿਸ ਕਾਰਨ ਪੰਜਾਬੀ ਸੰਗੀਤ ਜਗਤ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ l ਦਰਅਸਲ  ਪੰਜਾਬੀ ਗਾਇਕਾ ਹੇਮਲਤਾ ਖਿਵਾਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਪਰ ਉਨਾਂ ਦੇ ਜਾਣ ਦੀ ਖਬਰ ਸੋਸ਼ਲ ਮੀਡੀਆ ਦੇ ਉੱਪਰ ਕਾਫੀ ਵਾਇਰਲ ਹੁੰਦੀ ਪਈ ਹੈ ਜਿਸ ਦੇ ਚਲਦੇ ਉਨਾਂ ਦੇ ਫੈਨਸ ਨੂੰ ਇੱਕ ਵੱਡਾ ਝਟਕਾ ਲੱਗਿਆ  l ਜਾਣਕਾਰੀ ਦੇ ਲਈ ਦੱਸ ਦਈਏ ਕਿ ਹੇਮਲਤਾ ਨੇ ਸੰਗੀਤ ਜਗਤ ਦੀ ਝੋਲੀ ‘ਚ ਕਈ ਹਿੱਟ ਪਾਏ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ ਸਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ ‘ਚ ‘ਦਾਤਾ ਜੀ’, ‘ਫਰੀਦਾ ਕਰੀਏ ਨਾ ਹੰਕਾਰ’ ਵਰਗੇ ਗੀਤ ਸ਼ਾਮਲ ਸਨ। ਪਰ ਉਨਾਂ ਦੇ ਜਾਣ ਦੇ ਨਾਲ ਹੁਣ ਵੱਡਾ ਘਾਟਾ ਇੰਡਸਟਰੀ ਨੂੰ ਹੋਇਆ ਪਿਆ ਹੈ ਤੇ ਵੱਖੋ ਵੱਖਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਉਹਨਾਂ ਦੇ ਦੇਹਾਂਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੋ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੋ l

                                       
                            
                                                                   
                                    Previous Postਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈਆਂ ਏਨੀਆਂ ਮੌਤਾਂ
                                                                
                                
                                                                    
                                    Next Postਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ, ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




