ਪੰਜਾਬੀਆਂ ਲਈ ਅਗਲੇ 72 ਘੰਟੇ ਬੇਹੱਦ ਭਾਰੀ! ਸੋਚ ਸਮਝ ਕੇ ਨਿਕਲਿਓ ਬਾਹਰ

ਅਗਲੇ 72 ਘੰਟਿਆਂ ਦੌਰਾਨ ਪੰਜਾਬ ਵਾਸੀਆਂ ਲਈ ਮੌਸਮ ਕਾਫੀ ਚੁਣੌਤੀਪੂਰਨ ਰਹਿਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਭਾਰੀ ਮੀਂਹ ਨੂੰ ਲੈ ਕੇ ਸੂਬੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਐੱਸ.ਏ.ਐੱਸ. ਨਗਰ ਵਿੱਚ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

21 ਜੁਲਾਈ ਨੂੰ ਫ਼ਰੀਦਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ 22 ਜੁਲਾਈ ਨੂੰ ਵੀ ਕਈ ਹੋਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਹੋ ਸਕਦਾ ਹੈ।

ਜੇਕਰ ਤੁਸੀਂ ਅਗਲੇ ਕੁਝ ਦਿਨਾਂ ਵਿੱਚ ਕਿਤੇ ਯਾਤਰਾ ਕਰਨ ਦੀ ਯੋਜਨਾ ਬਣਾਈ ਹੈ, ਤਾਂ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਘਰੋਂ ਨਿਕਲੋ, ਕਿਉਂਕਿ ਸਫ਼ਰ ਦੌਰਾਨ ਤੁਹਾਨੂੰ ਦਿੱਕਤਾਂ ਆ ਸਕਦੀਆਂ ਹਨ। ਉੱਥੇ ਹੀ ਦਫ਼ਤਰ ਜਾਂ ਸਕੂਲ ਜਾਣ ਵਾਲੇ ਲੋਕਾਂ ਲਈ ਵੀ ਇਹ ਮੌਸਮ ਪਰੇਸ਼ਾਨੀ ਦਾ ਕਾਰਣ ਬਣ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਇਨ੍ਹਾਂ ਦਿਨਾਂ ਵਿੱਚ ਜ਼ਿਆਦਾ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।