ਪੰਜਾਬੀਆਂ ਲਈ ਅੱਜ ਹੋਵੇਗਾ ਕੋਈ ਵੱਡਾ ਐਲਾਨ! CM ਮਾਨ ਨੇ ਬੁਲਾ ਲਏ ਸਾਰੇ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਵੇਰੇ 11 ਵਜੇ ਆਪਣੀ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਮਹੱਤਵਪੂਰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣੇ ਵੀ ਦੋ ਦਿਨ ਚੱਲਣਾ ਬਾਕੀ ਹੈ ਅਤੇ ਅੱਜ ਤੇ ਕੱਲ੍ਹ ਸੈਸ਼ਨ ਦੀ ਕਾਰਵਾਈ ਹੋਵੇਗੀ। ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਤੋਂ ਰਾਇ ਲਈ ਜਾਵੇਗੀ। ਮੁੱਖ ਮੰਤਰੀ ਮਾਨ ਪਹਿਲਾਂ ਹੀ ਇਸ ਗੱਲ ਦਾ ਇਲਾਨ ਕਰ ਚੁੱਕੇ ਹਨ ਕਿ ਕੋਈ ਵੀ ਕਾਨੂੰਨ ਲਿਆਂਦੇ ਜਾਣ ਤੋਂ ਪਹਿਲਾਂ ਜਨਤਾ ਅਤੇ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਚਾਹੁੰਦੀ ਹੈ ਕਿ ਨਵੇਂ ਕਾਨੂੰਨ ਦੀ ਤਿਆਰੀ ਦੌਰਾਨ ਕੋਈ ਵੀ ਕਮਜ਼ੋਰੀ ਨਾ ਰਹਿ ਜਾਏ।