ਆਈ ਤਾਜਾ ਵੱਡੀ ਖਬਰ 

ਅਮਰੀਕਨ ਰਾਸਟਰਪਤੀ ਲਈ ਹੋਈਆਂ ਇਸ ਵਾਰ ਦੀਆਂ ਚੋਣਾਂ ਕੁਝ ਜ਼ਿਆਦਾ ਹੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ।  ਇੱਕ ਤੇ ਕਰੋਨਾ ਕਾਲ ਦੌਰਾਨ ਵਿਸ਼ਵ ਦੀ ਸਭ ਤੋਂ ਵੱਡੀ ਤਾਕਤ ਮੰਨੇ ਜਾਂਦੇ ਦੇਸ਼ ਵਿੱਚ ਰਾਸ਼ਟਰਪਤੀ ਦੀਆਂ ਅਹਿਮ ਚੋਣਾਂ ਦਾ ਹੋਣਾ ਸੀ ਆਪਣੇ ਆਪ ਦੇ ਵਿੱਚ ਇਕ ਬਹੁਤ ਵੱਡੀ ਖ਼ਬਰ ਹੈ। ਪਰ ਇੱਥੇ ਇਹ ਖ਼ਬਰ ਚਰਚਾ ਦਾ ਵਿਸ਼ਾ ਬਣ ਪੂਰੇ ਸੰਸਾਰ ਵਿੱਚ ਫੈਲ ਗਈ ਹੈ।

ਜਿਸ ਦਾ ਕਾਰਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਹਨ। ਰਾਸ਼ਟਰਪਤੀ ਦੇ ਅਹੁਦੇ ਲਈ ਕਰਵਾਈਆਂ ਗਈਆਂ ਚੋਣਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਅਤੇ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਨ੍ਹਾਂ ਚੋਣਾਂ ਵਿਚ ਹਾਰ ਗਏ। ਹੁਣ ਜੋ ਬਾਈਡੇਨ ਵੱਲੋਂ ਰਾਸ਼ਟਰਪਤੀ ਬਣਨ ਉਪਰੰਤ ਉਹ ਕੰਮ ਕੀਤਾ ਗਿਆ ਹੈ, ਜਿਸ ਬਾਰੇ ਸਾਰੀ ਦੁਨੀਆਂ ਸੋਚ ਰਹੀ ਸੀ। ਡੋਨਾਲਡ ਟਰੰਪ ਨੇ ਆਪਣੇ ਸਮੇਂ ਦੇ ਵਿੱਚ ਬਹੁਤ ਸਾਰੇ ਫੈਸਲੇ ਲਏ ਹਨ।

ਅਪ੍ਰੈਲ ਦੇ ਵਿੱਚ ਟਰੰਪ ਨੇ ਕੋਰੋਨਾ ਦੇ ਦੌਰ ਵਿੱਚ ਐਲਾਨ ਕੀਤਾ ਸੀ ਕਿ ਅਮਰੀਕਾ WHO ਤੋਂ ਵੱਖ ਹੋ ਜਾਵੇਗਾ। ਕਿਉਂਕਿ ਟਰੰਪ ਸਰਕਾਰ ਨੇ ਉਸ ਸਮੇਂ ਡਬਲਿਊ ਐਚ ਓ ਉਤੇ ਕੋਰੋਨਾ ਵਾਇਰਸ ਦੇ ਮੁੱਦੇ ਨੂੰ ਲੈ ਕੇ ਚੀਨ ਦਾ ਪੱਖ ਪੂਰਨ ਦਾ ਦੋਸ਼ ਲਗਾਇਆ ਸੀ। ਇਸਦੇ ਨਾਲ ਹੀ ਉਹਨਾਂ ਦੋਸ਼ ਲਾਇਆ ਸੀ ਕਿ ਕੌਮਾਂਤਰੀ ਸੰਗਠਨ ਨੇ ਕੋਰੋਨਾ ਦੇ ਮਾਮਲੇ ਉੱਤੇ ਵਿਸ਼ਵ ਨੂੰ ਗੁੰਮਰਾਹ ਕੀਤਾ ਹੈ।

ਉਨ੍ਹਾਂ ਕਿਹਾ ਸੀ ਕਿ ਇਸ ਸਭ ਦੇ ਚੱਲਦੇ ਹੋਏ ਵਿਸ਼ਵ ਦੇ ਵਿਚ ਲੱਖਾਂ ਲੋਕਾਂ ਦੀ ਜਾਨ ਚਲੇ ਗਈ ਹੈ। ਹੁਣ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਤੋਂ ਬਾਅਦ ਨਵੇਂ ਬਣੇ ਰਾਸ਼ਟਰਪਤੀ ਜੋਅ ਬਾਈਡਨ ਨੇ ਇਸ ਫੈਸਲੇ ਨੂੰ ਤਬਦੀਲ ਕਰ ਦਿੱਤਾ ਹੈ। ਜੋਅ ਬਾਈਡਨ ਨੇ ਰਾਸ਼ਟਰਪਤੀ ਟਰੰਪ ਦੇ ਫੈਸਲੇ ਨੂੰ ਬਦਲਦੇ ਹੋਏ ਐਲਾਨ ਕੀਤਾ ਹੈ ,ਕਿ ਅਮਰੀਕਾ ਮੁੜ ਵਿਸ਼ਵ ਸਿਹਤ ਸੰਗਠਨ ਵਿੱਚ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸਾਨੂੰ ਬਾਕੀ ਦੁਨੀਆਂ ਦੇ ਨਾਲ ਰਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜੋਅ ਬਾਈਡਨ ਨੇ ਸਾਫ਼ ਕਰ ਦਿੱਤਾ ਹੈ ਕਿ ਉਹਨਾ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ WHO ਨਾਲ ਜੁੜ ਜਾਵੇਗਾ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰ ਵਿੱਚ ਚੀਨ ਅਮਰੀਕਾ ਸੰਬੰਧਾਂ ਦਾ ਸਭ ਤੋਂ ਖਰਾਬ ਦੌਰ ਰਿਹਾ ਹੈ। ਕਿਉਂਕਿ ਸਾਬਕਾ ਰਾਸ਼ਟਰਪਤੀ ਟਰੰਪ ਵੱਲੋਂ ਹਮਲਾਵਰ ਰੁਖ ਅਪਨਾਉਦਿਆਂ ਕਰੋਨਾ ਵਾਇਰਸ ਨੂੰ ਦੁਨੀਆਂ ਸਾਹਮਣੇ ਚੀਨੀ ਵਾਇਰਸ ਆਖਿਆ ਸੀ। ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੀਨ ਬਾਰੇ ਕਿਹਾ ਹੈ ਕਿ ਉਸ ਨੂੰ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।


                                       
                            
                                                                   
                                    Previous Postਭਾਰਤ ਤੋਂ ਇੰਟਰਨੈਸ਼ਨਲ ਫਲਾਈਟਾਂ ਦੇ ਬਾਰੇ ਚ ਹੁਣ ਆਈ ਇਹ ਤਾਜਾ ਵੱਡੀ ਖਬਰ
                                                                
                                
                                                                    
                                    Next Postਹੁਣੇ ਹੁਣੇ ਅੱਜ ਰਾਤ ਤੋਂ ਸੋਮਵਾਰ ਤੱਕ ਲੱਗਾ ਅਚਾਨਕ ਇਥੇ ਕਰਫਿਊ – ਆਈ ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



