ਆਈ ਤਾਜਾ ਵੱਡੀ ਖਬਰ 

ਇਨ੍ਹੀਂ ਦਿਨੀਂ ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਕਾਰਨ ਹਰ ਇੱਕ ਸਿਆਸੀ ਪਾਰਟੀ ਚਰਚਾ ਦੇ ਵਿੱਚ ਬਣੀ ਹੋਈ ਹੈ। ਉਥੇ ਹੀ ਇਹਨਾਂ ਪੰਜ ਸੂਬਿਆਂ ਦੀਆਂ ਚੋਣਾਂ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਫਿਲਮੀ ਅਤੇ ਸੰਗੀਤ ਜਗਤ ਦੀਆਂ ਹਸਤੀਆਂ ਵੀ ਵੱਖ-ਵੱਖ ਪਾਰਟੀਆਂ ਨੂੰ ਸਮਰਥਨ ਦੇਣ ਲਈ ਰਾਜਨੀਤੀ ਵਿੱਚ ਸ਼ਾਮਲ ਹੋਈਆਂ ਹਨ। ਉਥੇ ਹੀ ਇਨ੍ਹਾਂ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਸ਼ੋਕਮਈ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਮੁੰਬਈ ਦੇ ਵਿੱਚ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ।

ਉਥੇ ਹੀ ਕਈ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆ ਬੀਮਾਰੀਆਂ ਅਤੇ ਹੋਰ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਦੁਖਦਾਇਕ ਗੱਲ ਸਾਹਮਣੇ ਆਉਣ ਨਾਲ ਲੋਕਾਂ ਨੂੰ ਦੁੱਖ ਪਹੁੰਚਿਆ ਹੈ, ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ । ਹੁਣ ਬੋਲੀਵੁਡ ਦੇ ਮਸ਼ਹੂਰ ਐਕਟਰ ਅਮੋਲ ਪਾਲੇਕਰ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਬੰਧਕਾਂ ਵੱਲੋਂ ਉਹਨਾਂ ਲਈ ਦੁਆਵਾਂ ਕੀਤੀਆ ਜਾ ਰਹੀਆ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਅਦਾਕਾਰਾ ਵਿਚੋਂ ਇੱਕ ਮਸ਼ਹੂਰ ਐਕਟਰ ਅਮੋਲ ਪਾਲੇਕਰ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਸੰਧਿਆ ਗੋਖਲੇ ਵੱਲੋਂ ਦੱਸਿਆ ਗਿਆ ਹੈ ਕਿ ਅਮੋਲ ਪਾਲੇਕਰ ਦੀ ਸਿਹਤ ਖਰਾਬ ਹੋਣ ਦੇ ਕਾਰਨ ਉਨ੍ਹਾਂ ਨੂੰ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਪੋਸਟ ਵਿੱਚ ਦਿੱਤੀ ਗਈ ਹੈ।

ਜਿੱਥੇ ਉਨ੍ਹਾਂ ਲਿਖਿਆ ਹੈ ਕਿ 70 ਸਾਲਾ ਇਸ ਅਦਾਕਾਰ ਦੀ ਸਿਹਤ ਸੰਬੰਧੀ ਸਮੱਸਿਆ ਪੇਸ਼ ਆਉਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ ਜਿਨ੍ਹਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਦੇ ਹਸਪਤਾਲ ਦਾਖ਼ਲ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

Home  ਤਾਜਾ ਖ਼ਬਰਾਂ  ਬਾਲੀਵੁੱਡ ਦੇ ਮਸ਼ਹੂਰ ਐਕਟਰ ਅਮੋਲ ਪਾਲੇਕਰ ਬਾਰੇ ਆਈ ਮਾੜੀ ਖਬਰ – ਹੋ ਰਹੀਆਂ ਪ੍ਰਸੰਸਕਾਂ ਵਲੋਂ ਦੁਆਵਾਂ
                                                      
                                       
                            
                                                                   
                                    Previous Postਮੋਦੀ ਸਰਕਾਰ ਵਲੋਂ ਵਾਪਿਸ ਲਏ 3 ਖੇਤੀ ਕਨੂੰਨਾਂ ਦੇ ਬਾਰੇ ਚ ਕੇਂਦਰੀ ਮੰਤਰੀ ਤੋਮਰ ਵਲੋਂ ਆਇਆ ਹੁਣ ਇਹ ਵੱਡਾ ਬਿਆਨ
                                                                
                                
                                                                    
                                    Next Postਪੰਜਾਬ ਚ ਇਥੇ ਹਸਪਤਾਲ ਚ ਹੋਇਆ ਕੁਦਰਤ ਦਾ ਕਿਸ਼ਮਾ ਔਰਤ ਨੇ ਇਕੱਠਿਆਂ ਦਿੱਤਾ ਏਨੇ ਬੱਚਿਆਂ ਨੂੰ ਜਨਮ
                                                                
                            
               
                            
                                                                            
                                                                                                                                            
                                    
                                    
                                    




