ਆਈ ਤਾਜਾ ਵੱਡੀ ਖਬਰ 

ਦੁਨੀਆ ਵਿਚ ਦੋ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੇ ਪਾਸੇ ਤਬਾਹੀ ਮਚਾਈ ਹੋਈ ਹੈ। ਉਥੇ ਹੀ ਸਾਰੇ ਦੇਸ਼ ਫਿਰ ਤੋਂ ਇਸ ਦੀ ਚਪੇਟ ਵਿਚ ਆਏ ਹੋਏ ਹਨ। ਸਾਰੇ ਦੇਸ਼ਾਂ ਵੱਲੋਂ ਜਿੱਥੇ ਟੀਕਾਕਰਨ ਤੇ ਸਖਤ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ ਜਿਸ ਸਦਕਾ ਬਹੁਤ ਸਾਰੇ ਦੇਸ਼ਾਂ ਵਿਚੋਂ ਕਰੋਨਾ ਨੂੰ ਠੱਲ੍ਹ ਪਾਈ ਜਾ ਚੁੱਕੀ ਸੀ। ਜਿੱਥੇ ਸਭ ਦੇਸ਼ਾਂ ਵੱਲੋਂ ਮੁੜ ਤੋਂ ਜ਼ਿੰਦਗੀ ਨੂੰ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਹੀ ਕਰੋਨਾ ਦੇ ਨਵੇਂ ਰੂਪ ਨੇ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਕਰ ਦਿੱਤਾ ਹੈ। ਇੱਕ ਤੋਂ ਬਾਅਦ ਇੱਕ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ।

ਉੱਥੇ ਹੀ ਇਸ ਕਰੋਨਾ ਨੇ ਭਾਰਤ ਵਿੱਚ ਮਹਾਰਾਸ਼ਟਰ ਸੂਬੇ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ ਜਿਥੇ ਮੁੰਬਈ ਵਿਚ ਰਹਿਣ ਵਾਲੀਆਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਹੁਣ ਬੌਲੀਵੁੱਡ ਅਦਾਕਾਰ ਅਮਿਤਾਭ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ ਜਿਥੇ ਬਾਲੀਵੁੱਡ ਵਿਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਅਮਿਤਾਭ ਦਿਆਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਥੇ ਉਨ੍ਹਾਂ ਵੱਲੋਂ ਸਾਵਧਾਨੀ ਵਰਤੀ ਗਈ ਸੀ ਉਥੇ ਹੀ ਕੁਝ ਸਮੇਂ ਬਾਅਦ ਉਨ੍ਹਾਂ ਦੀ ਰਿਪੋਰਟ ਕਰੋਨਾ ਨੈਗਟਿਵ ਆ ਗਈ ਸੀ।

ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ 17 ਜਨਵਰੀ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਜਿੱਥੇ ਉਹ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ 51 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਦਾ ਅੱਜ ਤੜਕੇ ਸਾਢੇ ਚਾਰ ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੀ ਪਤਨੀ ਮ੍ਰਿਣਾਲਿਨੀ ਪਾਟਿਲ ਵੱਲੋਂ ਕੀਤੀ ਗਈ ਹੈ। ਉਹ ਵੀ ਫਿਲਮ ਨਿਰਮਾਤਾ ਹਨ। ਬਾਲੀਵੁੱਡ ਅਭਿਨੇਤਾ ਅਮਿਤਾਭ ਦਿਆਲ ਦੀ ਮੌਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


                                       
                            
                                                                   
                                    Previous Postਵੋਟਾਂ ਤੋਂ ਪਹਿਲਾਂ ਆਈ ਵੱਡੀ ਮਾੜੀ ਖਬਰ – ਇਸ ਮਸ਼ਹੂਰ ਸਾਬਕਾ MLA ਦੀ ਹੋਈ ਅਚਾਨਕ ਮੌਤ , ਛਾਇਆ ਸੋਗ
                                                                
                                
                                                                    
                                    Next Postਆਖਰ ਕਾਂਗਰਸ ਵਲੋਂ ਪੰਜਾਬ ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



