ਘਰ ਦੇ ਬਾਹਰ ਲਗਾਇਆ ਇਹ ਨੋਟਿਸ 

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ  ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ।  ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ ।

ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਜਿੱਥੇ ਫਿਲਮ ਜਗਤ ਤੋਂ ਬਹੁਤ ਹੀ ਮਸ਼ਹੂਰ ਅਦਾਕਾਰ ਸਲਮਾਨ ਖਾਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਲਮਾਨ ਖਾਨ ਵੱਲੋਂ ਆਪਣੇ ਘਰ ਦੇ ਬਾਹਰ ਇਕ ਨੋਟਿਸ ਲਗਾਇਆ ਗਿਆ ਹੈ।

ਇਹ ਨੋਟਿਸ ਉਨ੍ਹਾਂ ਨੇ ਆਪਣੇ ਉਨ੍ਹਾਂ ਪ੍ਰਸੰਸਕਾਂ ਲਈ ਲਗਾਇਆ ਹੈ ਜੋ ਉਨ੍ਹਾਂ ਦੇ ਜਨਮ ਦਿਨ ਤੇ 27 ਦਸੰਬਰ ਨੂੰ ਉਨ੍ਹਾਂ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਇਕੱਠੇ ਹੋ ਕੇ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹਨ। 27 ਦਿਸੰਬਰ ਨੂੰ ਸਲਮਾਨ ਖਾਨ ਨੂੰ 55 ਸਾਲ ਦੇ ਹੋ ਜਾਣਗੇ। ਜਨਮ ਦਿਨ ਵਾਲੇ ਦਿਨ ਉਨ੍ਹਾਂ ਦੇ ਪ੍ਰਸੰਸਕ ਉਨ੍ਹਾਂ ਦੀ ਇਕ ਝਲਕ ਦੇਖਣ ਘਰ ਦੇ ਬਾਹਰ ਇਕੱਠੇ ਹੁੰਦੇ ਹਨ। ਇਸ ਸਾਲ ਸਲਮਾਨ ਖਾਨ ਵੱਲੋਂ ਆਪਣੇ ਜਨਮ ਦਿਨ ਦੀ ਕੋਈ ਪਾਰਟੀ ਨਹੀਂ ਕੀਤੀ ਜਾਵੇਗੀ ।

ਇਨ੍ਹੀਂ ਦਿਨੀਂ ਸਲਮਾਨ ਖਾਨ ਬਿਗ ਬੌਸ 14 ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ ਤੇ ਨਾਲ ਹੀ ਆਪਣੀ ਅਗਲੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ। ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਜੀਜਾ ਆਯੁਸ਼ ਸ਼ਰਮਾ ਵੀ ਨਜ਼ਰ ਆਉਣਗੇ। ਕਰੋਨਾ ਮਹਾਮਾਰੀ ਦੇ ਕਾਰਨ ਹੀ ਉਨ੍ਹਾਂ ਨੇ ਆਪਣੇ ਘਰ ਦੇ ਬਾਹਰ ਇਕ ਨੋਟਿਸ ਲਗਾਇਆ ਹੋਇਆ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਲਈ ਇਕ ਸੰਦੇਸ਼ ਵਿਚ ਲਿਖਿਆ ਹੈ, ਮੈਂ ਉਨ੍ਹਾਂ ਪਿਆਰਾਂ ਅਤੇ ਇਛਾਵਾਂ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਾ ਹਾਂ ਜੋ ਸਾਲਾਂ ਤੋਂ ਮੇਰੇ ਜਨਮ ਦਿਨ ਤੇ ਮਿਲ ਰਹੇ ਹਨ, ਪਰ ਇਸ ਸਾਲ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਘਰ ਵਿੱਚ ਭੀੜ ਨਾ ਲਾਓ , ਕੋਵਿਡ ਮਹਾਮਾਰੀ ਦੇ ਦੌਰਾਨ ਅਜਿਹਾ ਨਾ ਕਰੋ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰੋ। ਇੱਕ ਮਾਸਕ ਪਹਿਨੋ, ਮੈਂ ਇਸ ਵੇਲੇ ਗਲੈਕਸੀ ਅਪਾਰਟਮੈਂਟ ਵਿਚ ਨਹੀਂ ਹਾਂ।


                                       
                            
                                                                   
                                    Previous Postਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰੇ ਆਈ ਇਹ ਖੁਸ਼ੀ, ਫੈਨਸ ਦੇ ਰਹੇ ਮੁਬਾਰਕਾਂ
                                                                
                                
                                                                    
                                    Next Postਕੇਂਦਰ ਸਰਕਾਰ ਤੋਂ ਅੱਕੇ ਕਿਸਾਨਾਂ ਨੇ 30 ਦਸੰਬਰ ਲਈ  ਕਰਤਾ ਵੱਡਾ ਐਲਾਨ ਕਰਨ ਜਾ ਰਹੇ  ਇਹ ਕੰਮ
                                                                
                            
               
                            
                                                                            
                                                                                                                                            
                                    
                                    
                                    



