ਆਪਣੇ ਗੀਤਾਂ ਰਾਹੀਂ ਦੇਸ਼ ਦੁਨੀਆਂ ਚ ਧੱਕ ਪਾਉਣ ਵਾਲਾ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋਇਆ ਹੈ । ਇਸ ਦੇ ਬਾਰੇ ਚ ਇਹ ਜਾਣਕਾਰੀ ਖੁਦ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਗਾਇਕ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ ਹਨ

ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਗਾਇਕ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ ਵਿਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਕਰਨ ਔਜਲਾ ਇਕ ਰੇਸਰ ਗੱਡੀ ਨੂੰ ਭਜਾ ਰਹੇ ਹਨ ਅਤੇ ਅਚਾਨਕ ਗੱਡੀ ਪਲਟ ਜਾਂਦੀ ਹੈ।
ਬੇਸ਼ੱਕ ਗੱਡੀ ਭਜਾਉਣਾ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਅਚਾਨਕ ਸੱਚਮੁਚ ਦੇ ਵਿਚ ਹੀ ਗੱਡੀ ਪਲਟ ਗਈ। ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ।
 ਕਰਨ ਔਜਲਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ‘ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਕਈ ਤਰ੍ਹਾਂ ਦੀਆਂ ਪਤੀਕਿਰਿਆਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਬੇਸ਼ੱਕ ਇਹ ਹਾਦਸਾ ਪੁਰਾਣਾ ਹੈ ਪਰ ਇਸ ਬਾਰੇ ਕਰਨ ਔਜਲਾ ਨੇ ਅੱਜ ਹੀ ਵੀਡੀਓ ਸਾਂਝੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਕਰਨ ਔਜਲਾ ਨੂੰ ਚਾਹੁਣ ਵਾਲੇ ਫੈਨਸ ਉਹਨਾਂ ਦੀ ਜਾਨ ਬਚਣ ਤੇ ਪ੍ਰਮਾਤਮਾ ਦਾ ਧੰਨਵਾਦ ਕਰ ਰਹੇ ਹਨ।  
                                                                            
                                                                                                                                            
                                    
                                    
                                    



