ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੇ ਸਦਮੇ ਤੋਂ ਲੋਕ ਹਜੇ ਸੰਭਲੇ ਵੀ ਨਹੀਂ ਸਨ ਕਿ ਹੁਣ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਵੇਜੀਟੇਰੀਅਨ ਬਾਡੀਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਮੌਤ ਦੀ ਖ਼ਬਰ ਨੇ ਸਾਰੇ ਪੰਜਾਬ ਨੂੰ ਹੈਰਾਨ ਕਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਦੀ ਮੌਤ ਦੇ ਅਸਲੀ ਕਾਰਨ ਦੀ ਅਜੇ ਤਕ ਪੁਸ਼ਟੀ ਨਹੀਂ ਹੋਈ।