ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਹੋਣ ਵਾਲੇ ਸੜਕ ਹਾਦਸਿਆਂ ਸਬੰਧੀ ਲਗਾਤਾਰ ਖਬਰਾਂ ਵਿਚ ਵਾਧਾ ਹੋ ਰਿਹਾ ਹੈ ਅਤੇ ਆਏ ਦਿਨ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸੇ ਬਹੁਤ ਸਾਰੇ ਸਾਹਮਣੇ ਵਾਲੇ ਦੀ ਅਣਗਹਿਲੀ ਕਾਰਨ ਹੁੰਦੇ ਹਨ ਅਤੇ ਕੁੱਝ ਆਪਣੀਆਂ ਹੀ ਗਲਤੀਆਂ ਕਾਰਨ, ਪੰਜਾਬ ਵਿੱਚ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਹੋਰ ਝੰਜੋੜ ਕੇ ਰੱਖ ਦਿੰਦੀਆਂ ਹਨ। ਅਜਿਹੇ ਮੰਦਭਾਗੇ ਹਾਦਸਿਆਂ ਦਾ ਬਹੁਤ ਸਾਰੇ ਪਰਿਵਾਰਾਂ ਉਪਰ ਗਹਿਰਾ ਅਸਰ ਪੈਂਦਾ ਹੈ। ਜਿਨ੍ਹਾਂ ਹਾਦਸਿਆਂ ਦੇ ਕਾਰਨ ਉਨ੍ਹਾਂ ਦੇ ਆਪਣੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ।

ਹੁਣ ਪੰਜਾਬ ਵਿਚ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਨਾਲ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਸੀ ਟੀ ਯੂ ਦੀ ਬੱਸ ਨਾਲ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਮੋਰਿੰਡਾ ਦੇ ਨਜ਼ਦੀਕ ਪਹੁੰਚੀ ਤਾਂ, ਕਿਸੇ ਕਾਰਨ ਇਹ ਬੱਸ ਬੇਕਾਬੂ ਹੋ ਗਈ ਅਤੇ ਡਰਾਈਵਰ ਵੱਲੋਂ ਇਸ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਬੱਸ ਸੜਕ ਦੇ ਵਿਚਕਾਰ ਹੀ ਪਲਟ ਗਈ।

ਇਸ ਹਾਦਸੇ ਵਿੱਚ ਬੱਸ ਵਿਚ ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਨਜ਼ਦੀਕ ਦੇ ਸਰਕਾਰੀ ਹਸਪਤਾਲ ਮੋਰਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸਥਾਨਿਕ ਮੋਰਿੰਡਾ ਪੁਲਿਸ ਨੂੰ ਜਾਣਕਾਰੀ ਮਿਲਣ ਤੇ ਉਸ ਵੱਲੋਂ ਤੁਰੰਤ ਮੌਕੇ ਉਪਰ ਪਹੁੰਚ ਕੀਤੀ ਗਈ ਅਤੇ 13 ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਜ਼ਖਮੀ ਸਵਾਰੀਆਂ ਦੇ ਬਿਆਨ ਵੀ ਲਾਏ ਜਾ ਰਹੇ ਹਨ ਤਾਂ ਜੋ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਬੱਸ ਦੇ ਕੰਡਕਟਰ ਨੇ ਦੱਸਿਆ ਹੈ ਕਿ ਬੱਸ ਦੇ ਟਾਇਰ ਵਿੱਚ ਆਈ ਖਰਾਬੀ ਕਾਰਨ ਬੱਸ ਦਾ ਟਾਈਰ ਜਾਮ ਹੋ ਗਿਆ, ਜਿਸ ਕਾਰਨ ਬੱਸ ਪਲਟ ਗਈ। ਪੁਲੀਸ ਵੱਲੋਂ ਕ੍ਰੇਨ ਦੀ ਮਦਦ ਨਾਲ ਸੜਕ ਦੇ ਵਿਚਕਾਰ ਉਲਟੀ ਹੋਈ ਬੱਸ ਨੂੰ ਚਕਵਾ ਕੇ ਥਾਣੇ ਖੜਾ ਕਰਵਾ ਦਿੱਤਾ ਗਿਆ ਹੈ। ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਸਾਰੀਆਂ ਸਵਾਰੀਆਂ ਜ਼ੇਰੇ ਇਲਾਜ ਹਨ। ਇਸ ਹਾਦਸੇ ਵਿਚ ਇਕ ਦਰਜਨ ਤੋਂ ਵਧੇਰੇ ਸਵਾਰੀਆਂ ਜ਼ਖਮੀ ਹੋਈਆਂ ਹਨ।


                                       
                            
                                                                   
                                    Previous Postਪੰਜਾਬ ਚ ਇਥੇ ਨਹਿਰ ਚ ਵਾਪਰਿਆ ਭਿਆਨਕ ਮੰਜਰ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
                                                                
                                
                                                                    
                                    Next Postਸਾਵਧਾਨ : ਪੰਜਾਬ ਚ ਇਥੇ 25 ਜੂਨ ਤੱਕ ਲਈ ਲਾਗੂ ਹੋਏ ਇਹ ਸਰਕਾਰੀ ਹੁਕਮ
                                                                
                            
               
                            
                                                                            
                                                                                                                                            
                                    
                                    
                                    




