ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਡਾਕਟਰ ਨੇ ਇਸ ਖ਼ਤਰੇ ਦੀ ਦਿੱਤੀ ਚੇਤਾਵਨੀ

ਪੰਜਾਬੀ ਗਾਇਕ ਰਾਜਵੀਰ ਜਵੰਦਾ, ਜੋ ਸੜਕ ਹਾਦਸੇ ਵਿੱਚ ਗੰਭੀਰ ਤੌਰ ‘ਤੇ ਜ਼ਖਮੀ ਹੋਏ ਸਨ, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅਜੇ ਵੀ ਵੈਂਟੀਲੇਟਰ ‘ਤੇ ਹਨ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਨੂੰ ਲਾਈਫ ਸਪੋਰਟ ‘ਤੇ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਉਮੀਦ ਅਨੁਸਾਰ ਸੁਧਾਰ ਨਹੀਂ ਆਇਆ। ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਲੱਗੀਆਂ ਭਾਰੀ ਸੱਟਾਂ ਕਾਰਨ ਉਨ੍ਹਾਂ ਦੇ ਸਰੀਰ ਦੇ ਅੰਗ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਹਨ ਅਤੇ ਅੰਗ ਫੇਲ੍ਹ ਹੋਣ ਦਾ ਖਤਰਾ ਬਣਿਆ ਹੋਇਆ ਹੈ। ਡਾਕਟਰੀ ਟੀਮ ਦੇ ਸਭ ਪ੍ਰਯਾਸਾਂ ਦੇ ਬਾਵਜੂਦ ਵੀ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ, ਜਦਕਿ ਦਿਮਾਗੀ ਗਤੀਵਿਧੀ ਵੀ ਬਹੁਤ ਘੱਟ ਰਹੀ ਹੈ। ਯਾਦ ਰਹੇ ਕਿ ਰਾਜਵੀਰ ਜਵੰਦਾ 27 ਸਤੰਬਰ ਨੂੰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ, ਜਿਸ ਵਿੱਚ ਉਨ੍ਹਾਂ ਨੂੰ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਜਲਦੀ ਸੁਸਥਤਾ ਲਈ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।