ਟਾਂਡਾ ਉੜਮੁੜ : ਟਾਂਡਾ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 34 ਲੱਖ 50 ਹਜ਼ਾਰ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਲਜੀਆਂ ਵਾਸੀ ਪਿਆਰਾ ਸਿੰਘ ਦੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਢਡਿਆਲਾ ਨਿਵਾਸੀ ਜਤਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।







