ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਸਿੱਧੀਆਂ ਗੋਲੀਆਂ

ਮੋਗਾ ਤੋਂ ਇਕ ਗੰਭੀਰ ਵਾਰਦਾਤ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਜ਼ੀਰਾ ਰੋਡ ਉੱਤੇ ਅਚਾਨਕ ਤਾਬੜਤੋੜ ਗੋਲੀਆਂ ਚਲਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਬਾਈਕਾਂ ਉੱਤੇ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕੀਤੀ।

ਇਸ ਗੋਲਾਬਾਰੀ ਦੌਰਾਨ ਦੋ ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਜ਼ਖ਼ਮੀ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਮੋਗਾ ਦੀ ਇਕ ਫੈਕਟਰੀ ਵਿੱਚ ਕੰਮ ਕਰਦੇ ਸਨ। ਦੋਵੇਂ ਮਜ਼ਦੂਰ ਰੋਟੀ ਖਾਣ ਲਈ ਜਾ ਰਹੇ ਸਨ, ਇਸੇ ਦੌਰਾਨ ਜ਼ੀਰਾ ਰੋਡ ਉੱਤੇ ਬਾਈਕ ਸਵਾਰ ਬਦਮਾਸ਼ ਆਏ ਅਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।