ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ! ਸਕੂਲ-ਕਾਲਜ ਵੀ ਰਹਿਣਗੇ ਬੰਦ ?

ਪੰਜਾਬ ਬੰਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਸ਼ਾਮਲ ਹੈ। ਇਸ ਤੋਂ ਇਲਾਵਾ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਕੀਤੀ ਗਈ ਹੈ।

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਹੁਣ ਪੰਜਾਬ ਬੰਦ ਦੇ ਐਲਾਨ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।

21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣ ਦੀ ਗੱਲ ਕਹੀ ਗਈ ਹੈ। ਰੇਲ ਸੇਵਾਵਾਂ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਲਈ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਦੇ ਅਧਿਕਾਰਤ ਐਲਾਨ ਦੀ ਉਡੀਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।