ਸਾਵਧਾਨ : ਪੰਜਾਬ ਚ ਇਥੇ 2 ਦਿਨ ਕਰਿਆਨੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਇਥੇ 2 ਦਿਨ ਕਰਿਆਨੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਖਰੜ – ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਖਰੜ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਖਰੜ ਅਤੇ ਆਸ-ਪਾਸ ਦੇ ਸਾਰੇ ਕਰਿਆਨੇ ਦੀਆਂ ਦੁਕਾਨਾਂ 21 ਅਤੇ 22 ਜੂਨ ਨੂੰ 2 ਦਿਨਾਂ ਲਈ ਬੰਦ ਰਹਿਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਮੰਗਲ ਨੇ ਦੱਸਿਆ ਕਿ ਇਹ ਛੁੱਟੀ ਸੰਸਥਾ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਦੇ ਤਹਿਤ ਹੋ ਰਹੀ ਹੈ।

ਉਪ ਪ੍ਰਧਾਨ ਰਵੀ ਕਾਂਤ ਗੁਪਤਾ ਨੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ 21 ਜੂਨ ਤੋਂ ਪਹਿਲਾਂ ਆਪਣੀਆਂ ਜ਼ਰੂਰੀ ਸਮਾਨ ਦੀ ਖਰੀਦਾਰੀ ਕਰ ਲੈਣ, ਤਾਂ ਜੋ ਬੰਦ ਦੌਰਾਨ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।