BREAKING NEWS
Search

ਸਾਵਧਾਨ ਪੰਜਾਬ ਚ ਮੀਂਹ ਦਾ ਜਾਰੀ ਹੋਇਆ ਆਰੇਂਜ ਅਲਰਟ – ਸੋਮਵਾਰ ਤੋਂ ਇਹਨਾਂ ਜਿਲਿਆਂ ਚ ਪੈ ਸਕਦਾ ਭਾਰੀ ਮੀਂਹ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧ ਰਹੀ ਗਰਮੀ ਦੇ ਕਾਰਨ ਜਿਥੇ ਆਮ ਲੋਕ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਉਥੇ ਹੀ ਖੇਤੀ ਨਾਲ ਸਬੰਧਿਤ ਕਿੱਤੇ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਇਲਾਵਾ ਜਿੱਥੇ ਇਸ ਵਾਰ ਮੌਨਸੂਨ ਵੀ ਠੰਡਾ ਦਿਖਾਈ ਦੇ ਰਿਹਾ ਸੀ ਪਰ ਹੁਣ ਮੌਸਮ ਵਿਭਾਗ ਦੇ ਵੱਲੋਂ ਇਹ ਵੱਡੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਨ੍ਹਾਂ ਸਾਰੇ ਇਲਾਕਿਆਂ ਦੇ ਵਿੱਚ ਮੌਸਮ ਸਬੰਧੀ ਅਲਰਟ ਕੀਤਾ ਗਿਆ ਹੈ।ਦਰਅਸਲ ਇਹ ਖ਼ਬਰ ਮੌਨਸੂਨ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੌਨਸੂਨ ਪੰਜਾਬ ਵਿੱਚ ਦੁਬਾਰਾ ਸਰਗਰਮ ਨਜ਼ਰ ਆ ਸਕਦੀਆਂ ਹਨ।

ਹੁਣ ਜਿਸ ਦੇ ਚੱਲਦਿਆਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਰਹੇਗਾ। ਇਸ ਤੋਂ ਇਲਾਵਾ ਇਹ ਕਿਹਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਤੋਂ ਪੰਜਾਬ ਵੱਲ ਮਾਨਸੂਨ ਦੁਬਾਰਾ ਰੁੱਖ ਕਰ ਸਕਦੀਆਂ ਹਨ ਅਤੇ ਆਉਣ ਵਾਲੇ ਤਿੰਨ ਦਿਨ ਲਗਾਤਾਰ ਭਾਰੀ ਮੀਂਹ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਹੁਣ ਚੰਡੀਗੜ੍ਹ ਦੇ ਨਿਰਦੇਸ਼ਕ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਵਿੱਚ ਮੌਨਸੂਨ ਫਿਲਹਾਲ ਬਹੁਤ ਜ਼ਿਆਦਾ ਸਰਗਰਮ ਨਹੀਂ ਹੈ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਜ਼ਿਆਦਾ ਸਰਗਰਮ ਹੋਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਟਿਆਲਾ, ਫਤਹਿਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਸ੍ਰੀ ਆਨੰਦਪੁਰ ਸਾਹਿਬ, ਪਠਾਨਕੋਟ ਅਤੇ ਗੁਰਦਾਸਪੁਰ ਦੇ ਨਜ਼ਦੀਕੀ ਇਲਾਕਿਆਂ ਦੇ ਵਿੱਚ ਵੀ ਭਾਰੀ ਮੀਂਹ ਹੋ ਸਕਦਾ ਹੈ ਜਿਸ ਕਾਰਨ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿੱਚ ਸ਼ੁਕਰਵਾਰ ਤੋ ਅਗਲੇ ਤਿੰਨ ਦਿਨ ਲਈ ਪੰਜਾਬ ਦੇ ਕੁਝ ਜ਼ਿਲਿਆਂ ਲਈ ਆਰੇਜ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਦੌਰਾਨ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਦਾ ਤਾਪਮਾਨ ਦੱਜ ਕੀਤਾ ਗਿਆ ਜਿਵੇਂ ਲੁਧਿਆਣਾ ਵਿੱਚ ਤਾਪਮਾਨ 36.3 ਡਿਗਰੀ ਸੈਲਸੀਅਸ, ਬਠਿੰਡਾ ਵਿੱਚ ਤਾਪਮਾਨ 30.5 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ ਤਾਪਮਾਨ 35.6 ਡਿਗਰੀ ਸੈਲਸੀਅਸ, ਪਟਿਆਲਾ ਵਿਚ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।