ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਖਬਰ ਨੇ ਜਿੱਥੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਥੇ ਹੀ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ ਮਾਪਿਆਂ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜਿੱਥੇ ਹੁਣ ਜਾਣਕਾਰੀ ਸਾਹਮਣੇ ਆਈ ਸੀ ਕਿ ਦਿੱਲੀ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਪਹਿਲਾਂ ਹੀ ਪੰਜਾਬ ਪੁਲਸ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਕਿਉਂਕਿ ਦਿੱਲੀ ਪੁਲਿਸ ਵੱਲੋਂ ਜਿਥੇ ਸ਼ਾਹਰੁਖ ਨਾਮ ਦੇ ਸ਼ੂਟਰ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਉਸ ਵੱਲੋਂ ਇਸ ਘਟਨਾ ਦਾ ਖੁਲਾਸਾ ਕੀਤਾ ਗਿਆ ਸੀ ਕਿ ਉਸ ਨੂੰ ਸਿੱਧੂ ਮੂਸੇਵਾਲ ਨੂੰ ਮਾਰਨ ਵਾਸਤੇ ਸੁਪਾਰੀ ਦਿੱਤੀ ਗਈ ਹੈ।

ਜੋ ਕਿ ਉਸ ਦੇ ਪਿੰਡ ਵਿੱਚ ਸਾਰੀ ਜਾਂਚ ਵੀ ਕਰ ਚੁੱਕਾ ਸੀ ਅਤੇ ਸਕਿਉਰਟੀ ਨੂੰ ਦੇਖਦੇ ਹੋਏ ਪੁਲਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਹੁਣ ਸਿਧੁ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਗਾਇਕ ਮਨਕੀਰਤ ਔਲਖ ਵੱਲੋਂ ਵੀ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਹੈ ਅਤੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ। ਬੀਤੇ ਦਿਨੀਂ ਜਿੱਥੇ ਮਨਕੀਰਤ ਔਲਖ ਨੂੰ ਵੀ ਬੰਬੀਹਾ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ ਉਸ ਵੱਲੋਂ ਇਸ ਖਬਰ ਨੂੰ ਜਨਤਕ ਕਰਦੇ ਹੋਏ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਗਈ ਸੀ।

ਉਥੇ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੇ ਉਸ ਦੇ ਕਤਲ ਦੇ ਮਾਮਲੇ ਨੂੰ ਮਨਕੀਰਤ ਔਲਖ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਸੀ। ਜਿਥੇ ਇਸ ਘਟਨਾ ਨੂੰ ਲੈ ਕੇ ਗੈਂਗਸਟਰ ਦਵਿੰਦਰ ਬੰਬੀਹਾ ਵੱਲੋਂ ਆਖਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਗ਼ਲਤ ਕੀਤਾ ਹੈ ਜੋ ਕਿ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਸੀ।

ਇਸ ਸਾਰੀ ਘਟਨਾ ਦੇ ਪਿੱਛੇ ਮਨਕੀਰਤ ਦਾ ਹੱਥ ਹੈ ਜਿਸ ਵੱਲੋਂ ਬਹੁਤ ਸਾਰੇ ਗਾਇਕਾਂ ਤੋਂ ਪੈਸਾ ਵਸੂਲਿਆ ਜਾਂਦਾ ਹੈ ਜਿਸ ਦਾ ਦਾਅਵਾ ਦਵਿੰਦਰ ਬੰਬੀਹਾ ਵੱਲੋਂ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਉਸ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਮਨਕੀਰਤ ਔਲਖ ਵੱਲੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਹੋਰ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕਿਰਤ ਔਲਖ ਨੇ ਦਸਿਆ ਆਪਣੀ ਜਾਨ ਨੂੰ ਖਤਰਾ, ਕੀਤੀ ਸੁਰਖਿਆ ਵਧਾਉਣ ਦੀ ਮੰਗ
                                                      
                              ਤਾਜਾ ਖ਼ਬਰਾਂ                               
                              ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕਿਰਤ ਔਲਖ ਨੇ ਦਸਿਆ ਆਪਣੀ ਜਾਨ ਨੂੰ ਖਤਰਾ, ਕੀਤੀ ਸੁਰਖਿਆ ਵਧਾਉਣ ਦੀ ਮੰਗ
                                       
                            
                                                                   
                                    Previous Postਗਾਇਕ ਮੂਸੇ ਵਾਲੇ ਦੀ ਹਤਿਆ ਤੋਂ ਬਾਅਦ 17 ਸਾਲਾਂ ਮੁੰਡੇ ਨੇ ਪੀਤੀ ਫਰਨੈਲ -ਕਰਾਇਆ ਗਿਆ ਹਸਪਤਾਲ ਦਾਖਿਲ
                                                                
                                
                                                                    
                                    Next Postਪੰਜਾਬੀ ਗਾਇਕ ਮੂਸੇ ਵਾਲੇ ਦੀ ਹਤਿਆ ਪਿੱਛੇ ਪੰਜਾਬ ਪੁਲਿਸ ਦੀ ਸਾਹਮਣੇ ਆਈ ਵੱਡੀ ਕੁਤਾਹੀ, ਦਿੱਲੀ ਪੁਲਿਸ ਨੇ ਕੀਤਾ ਸੀ ਅਲਰਟ
                                                                
                            
               
                            
                                                                            
                                                                                                                                            
                                    
                                    
                                    



