ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਆਰਥਿਕ ਮੰਦੀ ਦੇ ਚੱਲਦੇ ਹੋਏ ਬਹੁਤ ਸਾਰੇ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ ਉਥੇ ਬਹੁਤ ਸਾਰੇ ਪਰਿਵਾਰ ਜਿੱਥੇ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਸਨ। ਇਸ ਮਾਨਸਿਕ ਤਣਾਅ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ-ਲੀਲਾ ਤੱਕ ਵੀ ਸਮਾਪਤ ਕਰ ਲਈ ਗਈ ਸੀ। ਕਰੋਨਾ ਦੇ ਕਾਰਨ ਜਿੱਥੇ ਤਾਲਾਬੰਦੀ ਦੇ ਲਾਗੂ ਹੋਣ ਨਾਲ ਮੌਤ ਦਰ ਵਿੱਚ ਵਾਧਾ ਦਰਜ ਕੀਤਾ ਗਿਆ। ਉੱਥੇ ਹੀ ਪਰਿਵਾਰਕ ਝਗੜਿਆਂ ਦੇ ਵਿੱਚ ਵੀ ਵਾਧਾ ਹੋਇਆ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਘਟਨਾਵਾਂ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਇਸ ਸੁੰਨਸਾਨ ਇਲਾਕੇ ਵਿਚ ਖੌਫ਼ਨਾਕ ਮੰਜ਼ਰ ਦੇਖਿਆ ਗਿਆ ਹੈ ਜਿੱਥੇ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਫੋਰਨ ਪੁਲਿਸ ਨੂੰ ਸੱਦਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹਿੰਦ ਤੋਂ ਕੁਝ ਦੂਰੀ ਤੇ ਪਿੰਡ ਖਾਨਪੁਰ ਦੇ ਨਜ਼ਦੀਕ ਪੈਂਦੇ ਜੀਟੀ ਰੋਡ ਤੋਂ ਸਾਹਮਣੇ ਆਈ ਹੈ।

ਜਿੱਥੇ ਲੋਕਾਂ ਵੱਲੋਂ ਭੇਤਭਰੇ ਹਾਲਾਤਾਂ ਵਿੱਚ ਜੀ ਟੀ ਰੋਡ ਰੋਡ ਤੇ ਸਰਵਿਸ ਰੋਡ ਉਪਰ ਖੇਤਾਂ ਦੇ ਕਿਨਾਰੇ ਇਕ ਨੌਜਵਾਨ ਦੀ ਲਾਸ਼ ਰੁੱਖ ਨਾਲ ਲਟਕਦੀ ਹੋਈ ਵੇਖੀ ਗਈ। ਪੁਲਿਸ ਨੇ ਇਸ ਦੀ ਸੂਚਨਾ ਇੱਕ ਰਾਹਗੀਰ ਵੱਲੋਂ ਫੋਨ ਉੱਪਰ ਉਸ ਸਮੇਂ ਦਿੱਤੀ ਗਈ ਜਦੋਂ ਸਵੇਰ ਦੇ ਸਮੇਂ ਰਾਹਗੀਰ ਵਲੋ ਇੱਕ ਲਾਸ਼ ਦਰਖਤ ਨਾਲ ਲਟਕੀ ਹੋਈ ਵੇਖੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਪੁਲੀਸ ਵੱਲੋਂ ਘਟਨਾ ਸਥਾਨ ਉਪਰ ਪਹੁੰਚ ਕੀਤੀ ਗਈ। ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿਤਾ ਗਿਆ ਹੈ।

ਪੁਲਿਸ ਨੂੰ ਨੌਜਵਾਨ ਦੀ ਲਾਸ਼ ਕੋਲੋਂ ਇਕ ਬੈਗ ਅਤੇ ਅਧਾਰ ਕਾਰਡ ਵੀ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਾਰੀ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲੁਧਿਆਣਾ ਦੀ ਬਾਬਾ ਰਾਮਦੇਵ ਕਲੋਨੀ ਦੇ ਰਹਿਣ ਵਾਲੇ 22 ਸਾਲਾ ਬਰਜੇਸ਼ ਪੁੱਤਰ ਮਾਹੀ ਲਾਲ ਵਜੋਂ ਹੋਈ ਹੈ।


                                       
                            
                                                                   
                                    Previous Postਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਹੁਣੇ ਹੁਣੇ ਇਥੇ ਆਇਆ ਜਬਰਦਸਤ ਭੂਚਾਲ ਮਚੀ ਤਬਾਹੀ – ਕੰਬੀ ਧਰਤੀ ਪਈਆਂ ਭਾਜੜਾਂ
                                                                
                            
               
                            
                                                                            
                                                                                                                                            
                                    
                                    
                                    



