ਆਈ ਤਾਜ਼ਾ ਵੱਡੀ ਖਬਰ 

ਚੰਡੀਗੜ੍ਹ ਵਿਚ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਰ ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਕੁਝ ਪਾਰਟੀਆਂ ਵੱਲੋਂ ਆਪਣੇ ਚੋਣ ਹਲਕਿਆਂ ਅੰਦਰ ਵਿਧਾਇਕਾਂ ਦੇ ਨਾਮ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਟੋ ਕਲੇਸ਼ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਇੱਕ ਦੂਜੇ ਉਪਰ ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ , ਚੋਣਾਂ ਦੌਰਾਨ ਜਿੱਥੇ ਕਿਸਾਨੀ ਸੰਘਰਸ਼ ਮੁੱਦਾ ਬਣਿਆ ਹੋਇਆ ਹੈ।

ਉੱਥੇ ਹੀ ਹੁਣ ਇਕ ਮੁੱਦਾ ਕੇਂਦਰ ਸਰਕਾਰ ਵੱਲੋਂ ਵਧਾਇਆ ਗਿਆ ਬੀਐਸਐਫ਼ ਦਾ ਅਧਿਕਾਰ ਖੇਤਰ ਬਣ ਗਿਆ ਹੈ। ਹੁਣ ਨਵਜੋਤ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹੋ ਗਏ ਹਨ। ਚੰਡੀਗੜ੍ਹ ਵਿਚ ਜਿਥੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ। ਉਥੇ ਹੀ ਸਾਰੇ ਵਿਧਾਇਕਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਰੋਧ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਸੀ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਦੀ ਹਮਾਇਤ ਕੀਤੀ ਗਈ ਸੀ। ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ਼ ਕੀਤੀ ਗਈ ਹੈ। ਜਿੱਥੇ ਬੀ ਐਸ ਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਸਹੀ ਦੱਸਦੇ ਹੋਏ ਉਨ੍ਹਾਂ ਨੂੰ ਬੱਬਰ ਸ਼ੇਰ ਆਖਿਆ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਆਖਿਆ ਹੈ ਕਿ ਅਗਰ ਕੋਈ ਵਿਅਕਤੀ ਸਹੀ ਗੱਲ ਕਰਦਾ ਹੈ ਤਾਂ ਉਹ ਉਸ ਨੂੰ ਸਹੀ ਹੀ ਆਖਣਗੇ।

ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਬਰ ਸ਼ੇਰ ਦੀ ਤਰ੍ਹਾਂ ਹੀ ਟਰਮੀਨੇਸ਼ਨ ਆਫ ਵਾਟਰ ਐਗਰੀਮੈਂਟ ਐਕਟ ਦੇ ਸਮਝੌਤਿਆਂ ਨੂੰ ਵੀ ਰੱਦ ਕਰ ਦਿਤਾ ਗਿਆ ਸੀ। ਉਹ ਵੀ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਸੀ। ਉਥੇ ਹੀ ਉਨ੍ਹਾਂ ਆਖਿਆ ਹੈ ਕਿ ਕਿਸਾਨੀ ਸੰਘਰਸ਼ ਨੂੰ ਵੀ ਅਧਿਕਾਰ ਖੇਤਰ ਨਾਲ ਜੋੜ ਕੇ ਨਾ ਦੇਖਿਆ ਜਾਵੇ। ਖੇਤੀ ਕਨੂੰਨਾਂ ਨੂੰ ਰੱਦ ਕਰਨਾ ਪੰਜਾਬ ਦਾ ਅਧਿਕਾਰ ਖੇਤਰ ਨਹੀਂ ਹੈ, ਜੋ ਕੇ ਕੁਝ ਵਿਧਾਇਕਾਂ ਵੱਲੋਂ ਆਖਿਆ ਗਿਆ ਹੈ।


                                       
                            
                                                                   
                                    Previous Postਪੰਜਾਬ: ਵਿਆਹ ਤੋਂ ਬਾਅਦ ਜਦੋਂ ਡੋਲੀ ਤੁਰਨ ਲੱਗੀ ਤਾਂ ਖੁਲ ਗਿਆ ਲਾੜੇ ਦਾ ਗੁਪਤ ਭੇਦ – ਪੁਲਸ ਨੇ ਫੋਰਨ ਕੀਤਾ ਗਿਰਫ਼ਤਾਰ
                                                                
                                
                                                                    
                                    Next Postਪੰਜਾਬ ਚ ਇਥੇ ਪੈ ਗਿਆ ਵੱਡਾ ਡਾਕਾ ਲੱਖਾਂ ਦੀ ਹੋ ਗਈ ਇਸ ਤਰਾਂ ਨਾਲ ਲੁੱਟ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



