ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਇਸ ਸਮੇਂ ਆਪਣੇ ਸਿਖਰਾਂ ਉੱਪਰ ਚੱਲ ਰਿਹਾ ਹੈ। ਇਸ ਖੇਤੀ ਅੰਦੋਲਨ ਨੂੰ ਸਫ਼ਲ ਬਣਾਉਣ ਦੇ ਲਈ ਪੂਰੇ ਦੇਸ਼ ਵਿਚੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਆਏ ਦਿਨ ਦਿੱਲੀ ਦੀਆਂ ਸਰਹੱਦਾਂ ਉਪਰ ਪ੍ਰਦਰਸ਼ਨ ਕਾਰੀਆਂ ਦੀ ਗਿਣਤੀ ਵਿਚ ਹਜ਼ਾਰਾਂ ਦੀ ਸੰਖਿਆ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕਾਂ ਦਾ ਜੋਸ਼ ਅਤੇ ਜਨੂੰਨ ਦਿਨੋਂ ਦਿਨ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ।
ਇੱਥੇ ਪੈ ਰਹੀ ਕੜਾਕੇਦਾਰ ਠੰਡ ਵੀ ਇਹਨਾਂ ਦੇ ਹੌਂਸਲੇ ਪਸਤ ਨਹੀਂ ਕਰ ਪਾਈ। ਪਰ ਸਰਕਾਰ ਵੱਲੋਂ ਸੋਧ ਕਰਕੇ ਲਾਗੂ ਕੀਤੇ ਗਏ ਇਹਨਾਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਹੁਣ ਤੱਕ 35 ਦੇ ਕਰੀਬ ਲੋਕ ਸ਼ਹੀਦ ਹੋ ਚੁੱਕੇ ਹਨ। ਇਨ੍ਹਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਵਾਸਤੇ ਹੁਣ ਤੱਕ ਵੱਖ-ਵੱਖ ਜਥੇਬੰਦੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਹੁਣ ਇਨ੍ਹਾਂ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਵਾਸਤੇ ਮਦਦ ਲਈ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਗੇ ਆਏ ਹਨ।
ਇਨ੍ਹਾਂ ਵੱਲੋਂ ਸ਼-ਹੀ- ਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਖੇਤੀ ਅੰਦੋਲਨ ਜ਼ਰੀਏ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਇਨ੍ਹਾਂ ਸ਼-ਹੀ- ਦ ਕਿਸਾਨਾਂ ਨੇ ਦਿਨ ਰਾਤ ਇੱਕ ਕੀਤਾ ਸੀ। ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਵਾਸਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ 21 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ
ਗੱਲ ਦਾ ਐਲਾਨ ਭਾਈ ਸੁਰਿੰਦਰ ਸਿੰਘ ਪ੍ਰਮੇਸ਼ਰ ਦੁਆਰ ਵਾਲਿਆਂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਕੀਤਾ ਗਿਆ। ਜਿੱਥੇ ਭਾਈ ਸੁਰਿੰਦਰ ਸਿੰਘ ਨੇ ਆਖਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਐਤਵਾਰ ਵਾਲੇ ਦਿਨ ਪ੍ਰਮੇਸ਼ਰ ਦੁਆਰ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਕਿਸਾਨ ਜਥੇ ਬੰਦੀਆਂ ਵੱਲੋਂ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕੀਤੀ ਜਾ ਚੁੱਕੀ ਹੈ।
Home ਤਾਜਾ ਖ਼ਬਰਾਂ ਹੁਣ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ
ਤਾਜਾ ਖ਼ਬਰਾਂ
ਹੁਣ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ
Previous Postਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ 37 ਸਾਲਾਂ ਦੀ ਉਮਰ ਚ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ
Next Postਮਸ਼ਹੂਰ ਪੰਜਾਬੀ ਕਲਾਕਾਰ ਘੁਲੇ ਸ਼ਾਹ ਬਾਰੇ ਆਈ ਤਾਜਾ ਵੱਡੀ ਖਬਰ – ਸਾਰੇ ਪਾਸੇ ਚਰਚਾ