ਆਈ ਤਾਜਾ ਵੱਡੀ ਖਬਰ 

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਵਿਸ਼ਵ ਪੱਧਰ ਤੇ ਵਿਰੋਧ ਹੋ ਰਿਹਾ ਹੈ। ਜਿੱਥੇ ਸਭ ਕਿਸਾਨ ਇਨ੍ਹਾਂ ਖੇਤੀ ਕਾਨੂੰਨਾ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਉੱਥੇ ਹੀ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉੱਪਰ ਅੜੀ ਹੋਈ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।

ਕਿਸਾਨਾਂ ਵੱਲੋਂ ਦਿੱਲੀ ਸਰਹੱਦਾਂ ਉਪਰ ਕੜਾਕੇ ਦੀ ਠੰਢ ਵਿਚ ਵੀ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਦਿਨੋ ਦਿਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਅੱਜ ਕਿਸਾਨ ਜਥੇ-ਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈ ਮੀਟਿੰਗ ਖਤਮ ਹੋ ਗਈ ਹੈ । ਜੋ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹਿਲੀਆਂ ਮੀਟਿੰਗਾਂ ਵਾਂਗ ਹੀ ਬੇਸਿੱਟਾ ਰਹੀ ਹੈ।

ਕੇਂਦਰ ਸਰਕਾਰ ਅਤੇ ਕਿਸਾਨ ਜਥੇ-ਬੰਦੀਆਂ ਦੇ ਵਿਚਕਾਰ ਇਹ 9 ਵੇਂ ਦੌਰ ਦੀ ਬੈਠਕ 15 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਸੀ ,ਤੇ ਹੁਣ ਇਹ ਬੈਠਕ ਖਤਮ ਹੋ ਗਈ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕਿਸੇ ਗਲ ਤੇ ਸਹਿਮਤੀ ਨਹੀਂ ਹੋ ਸਕੀ ਜਿਸ ਕਾਰਨ ਇਹ ਮੀਟਿੰਗ ਬੇਨਤੀਜਾ ਰਹੀ ਹੈ। ਹੁਣ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਅਗਲੀ ਬੈਠਕ 19 ਜਨਵਰੀ ਨੂੰ ਹੋਣੀ ਤੈਅ ਹੋਈ ਹੈ। ਸਰਕਾਰ ਵਲੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

 ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਉਧਰ ਕਿਸਾਨ ਜਥੇ-ਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕਿਸਾਨ ਜੱਥੇ-ਬੰਦੀਆਂ ਵੱਲੋਂ ਸੰਘਰਸ਼ ਨੂੰ ਜਾਰੀ ਰੱਖਦੇ ਹੋਏ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਤਬਾਹੀ – ਆਈ ਤਾਜਾ ਵੱਡੀ ਖਬਰ
                                                                
                                
                                                                    
                                    Next Postਹੁਣੇ ਹੁਣੇ ਟਿਕਰੀ ਬਾਡਰ ਤੋਂ ਆਈ ਮਾੜੀ ਖਬਰ ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    




