ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਪਿਛਲੇ ਕੁੱਝ ਮਹੀਨਿਆਂ ਤੋਂ ਜਿੱਥੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਕਿਉਂਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਆਪਣੇ ਚੋਣ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਵੀ ਹੋਂਦ ਵਿੱਚ ਆਈਆਂ ਹਨ ਜਿਨ੍ਹਾਂ ਵੱਲੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਵਿਚੋਂ ਵੀ ਬਹੁਤ ਸਾਰੇ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਮੌਕਾ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ।

ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿੱਚ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਕਿਸਾਨੀ ਸੰਘਰਸ਼ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਵੀ ਆਪਣੀਆਂ ਵੱਖਰੀਆਂ ਪਾਰਟੀਆਂ ਬਣਾਈਆਂ ਜਾ ਰਹੀਆਂ ਹਨ। ਹੁਣ ਇੱਥੇ ਕੱਲ੍ਹ ਨੂੰ ਇਹਨਾਂ ਲਈ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 24 ਦਸੰਬਰ ਨੂੰ ਚੰਡੀਗੜ੍ਹ ਵਿੱਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 24 ਦਸੰਬਰ ਨੂੰ ਚੰਡੀਗੜ੍ਹ ਦੇ ਵਿੱਚ ਸਰਕਾਰੀ ਦਫ਼ਤਰਾਂ ‘ਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਤਾਂ ਜੋ ਸਰਕਾਰੀ ਦਫਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਨਗਰ ਨਿਗਮ ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਫੈਸਲਾ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਦੇਖਦੇ ਹੋਏ ਕੀਤਾ ਹੈ। ਇਸ ਲਈ ਵੋਟਰਾਂ ਦੇ ਵੋਟ ਦੇ ਇਸਤੇਮਾਲ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਸਰਕਾਰੀ ਦਫ਼ਤਰਾਂ ਦੇ ਸਾਰੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।


                                       
                            
                                                                   
                                    Previous Postਸੰਨੀ ਦਿਓਲ ਦੀ ਫਿਲਮ ‘ਗਦਰ 2’ ਦਾ ਕਰਕੇ ਪੈ ਗਿਆ ਇਹ ਸਿਆਪਾ ਸਾਰੇ ਪਾਸੇ ਹੋ ਗਈ ਚਰਚਾ
                                                                
                                
                                                                    
                                    Next Postਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ CM ਚੰਨੀ ਨੇ ਪੰਜਾਬ ਚ ਕਰਤੀ ਸਖਤੀ – ਕਰਤਾ ਇਹ ਹੁਕਮ ਜਾਰੀ
                                                                
                            
               
                            
                                                                            
                                                                                                                                            
                                    
                                    
                                    



