ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਕੋਈ ਨਾ ਕੋਈ ਦੁਖਦਾਈ ਖ਼ਬਰ ਆਏ ਦਿਨ ਸਾਹਮਣੇ ਆਈ ਹੀ ਰਹਿੰਦੀ ਹੈ। ਜਿਸ ਦਾ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਹਮੇਸ਼ਾਂ ਦੂਰ ਹੋ ਗਈਆਂ ਹਨ। ਉਥੇ ਹੀ ਕਈ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਾਪਰਨ ਵਾਲੇ ਹਾਦਸਿਆਂ ਅਤੇ ਬਿ-ਮਾ-ਰੀ-ਆਂ ਦੀ ਲਪੇਟ ਵਿੱਚ ਆਉਣ ਨਾਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਮਸ਼ਹੂਰ ਪੰਜਾਬੀ ਅਦਾਕਾਰ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਹਰੀਸ਼ ਵਰਮਾ ਦੇ ਘਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਹਰੀਸ਼ ਵਰਮਾ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ। ਹਰੀਸ਼ ਵਰਮਾ ਦੇ ਪਿਤਾ ਜੀ ਦੇ ਦੇਹਾਂਤ ਦੀ ਜਾਣਕਾਰੀ ਫੇਸਬੁੱਕ ਅਕਾਊਂਟ ਉਪਰ ਹਰਪ੍ਰੀਤ ਹੈਰੀ ਵੱਲੋਂ ਸਾਂਝੀ ਕੀਤੀ ਗਈ ਹੈ। ਜਿਨ੍ਹਾਂ ਵੱਲੋ ਹਰੀਸ਼ ਵਰਮਾ ਨਾਲ ਉਨ੍ਹਾਂ ਦੇ ਪਿਤਾ ਜੀ ਦੇ ਦੇਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਜਿੱਥੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਪਰਮਾਤਮਾ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਅਦਾਕਾਰ ਹਰੀਸ਼ ਵਰਮਾ ਵੱਲੋਂ ਵੱਖ-ਵੱਖ ਫ਼ਿਲਮਾਂ ਵਿੱਚ ਨਿਭਾਏ ਜਾਂਦੇ ਕਿਰਦਾਰਾਂ ਨੂੰ ਦਰਸ਼ਕਾਂ ਵਲੋ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਉੱਥੇ ਕਿ ਅਦਾਕਾਰ ਹਰੀਸ਼ ਵਰਮਾ ਦੇ ਪਿਤਾ ਜੀ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਫਿਲਮ ਇੰਡਸਟਰੀ ਦੀਆਂ ਵੱਖ ਵੱਖ ਸ਼ਖਸੀਅਤਾਂ ਵੱਲੋਂ ਅਦਾਕਾਰ ਹਰੀਸ਼ ਵਰਮਾ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ, ਤੇ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋਣ ਤੇ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਵੀ ਕੀਤਾ ਜਾ ਰਿਹਾ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਕਾਰ ਚੋ ਲੋਹੇ ਦੀਆਂ ਰਾਡਾਂ ਨਾਲ ਲਾਸ਼ਾਂ ਕੱਢੀਆਂ ਬਾਹਰ
                                                                
                                
                                                                    
                                    Next Postਅਫਗਾਨਿਸਤਾਨ: ਰਾਸ਼ਟਰਪਤੀ ਗਨੀ ਇਸ ਤਰਾਂ ਹੈਲੀਕਾਪਟਰ ਅਤੇ 4 ਕਾਰਾਂ ਚ ਪੈਸੇ ਲੈ ਕੇ ਦੇਸ਼ ਛੱਡ ਕੇ ਭਜਿਆ ਸੀ
                                                                
                            
               
                            
                                                                            
                                                                                                                                            
                                    
                                    
                                    



