ਹੁਣੇ ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਬੀਤੇ ਦਿਨੀਂ ਕੀਤਾ ਗਿਆ । ਕਾਂਗਰਸ ਹਾਈਕਮਾਨ ਦੇ ਵੱਲੋਂ ਦਲਿਤ ਸਿੱਖ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ  ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਇਆ ਗਿਆ  । ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਅਸਤੀਫੇ ਤੋਂ ਬਾਅਦ ਬੀਤੇ ਦਿਨੀਂ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਖਬਰਾਂ ਸਾਹਮਣੇ ਆ ਰਿਹਾ ਸੀ ।

ਪਰ ਬੀਤੇ ਦਿਨੀਂ ਹਾਈਕਮਾਨ ਦੇ ਵੱਲੋਂ ਦਲਿਤ ਸਿੱਖ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ । ਜਿਸਦੇ ਚਲਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਚੱਲ ਰਹੀ ਕ-ਸ਼-ਮ-ਕ-ਸ਼ ਵੀ ਖ਼ਤਮ ਹੋ ਗਈ  ।  ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਉਨ੍ਹਾਂ ਨੂੰ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ  । ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਵਿੱਚ ਵੀ ਕਾਫ਼ੀ ਖ਼ੁਸ਼ੀਆਂ ਵੇਖਣ ਨੂੰ ਮਿਲ ਰਹੀਆਂ ਹਨ ।

ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਵਜੋਂ ਕਾਰਜ ਕਾਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਅੱਜ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ  । ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਸਵਾਂ ਫਾਰਮ ਜਾਣਗੇ ਜਿੱਥੇ  ਜਾ ਕੇ ਪੰਜਾਬ

 ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਹੈ । ਸੋ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਤੋਂ ਸਹੁੰ ਚੁੱਕਣ ਤੋਂ ਬਾਅਦ ਆਪਣਾ ਮੁੱਖ ਮੰਤਰੀ ਦਾ ਕਾਰਜ ਸ਼ੁਰੂ ਕਰ ਦੇਣਗੇ  ।


                                       
                            
                                                                   
                                    Previous Postਕਰਲੋ ਘਿਓ ਨੂੰ ਭਾਂਡਾ – ਚੰਨੀ  ਦੇ CM ਬਣਨ ਨਾਲ ਵੀ ਨਹੀਂ ਮੁੱਕੀ ਕਲੇਸ਼ ਹੁਣ ਆ ਗਈ ਇਹ ਨਵੀਂ ਵੱਡੀ ਖਬਰ ਕਾਂਗਰਸ ਚੋਂ
                                                                
                                
                                                                    
                                    Next Postਆਈ ਵੱਡੀ ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਭਿਆਨਕ  ਹਾਦਸਾ ਇੱਕੋ ਪ੍ਰੀਵਾਰ ਦੇ ਜੀਆਂ ਨਾਲ
                                                                
                            
               
                            
                                                                            
                                                                                                                                            
                                    
                                    
                                    



