ਪੰਜਾਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਹੁਣ ਕੈਬਨਿਟ ਮੰਤਰੀ ਨਹੀਂ ਰਹੇ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਪਹਿਲਾਂ ਧਾਲੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਹ ਸਾਂਝਾ ਕੀਤਾ ਸੀ ਕਿ ਉਹ ਪੰਜਾਬ ਦੀ ਜਨਤਾ ਦੀ ਭਲਾਈ ਲਈ ਆਪਣੀ ਮਿਹਨਤ ਜਾਰੀ ਰੱਖਣਗੇ।
ਇਸ ਦੇ ਨਾਲ ਹੀ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ‘ਚ ਨਵਾਂ ਮੰਤਰੀ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਮੰਤਰੀ ਪਦ ਦੀ ਸਹੁੰ ਵ੍ਹਾਈ। ਮੀਡੀਆ ਰਿਪੋਰਟਾਂ ਮੁਤਾਬਕ ਸੰਜੀਵ ਅਰੋੜਾ ਨੂੰ ਐੱਨ.ਆਰ.ਆਈ. ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।