ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਕਾਰਣ ਜਿੱਥੇ ਬਹੁਤ ਸਾਰੇ ਰਾਜਨੀਤੀ ਨਾਲ ਜੁੜੇ ਹੋਏ ਚਿਹਰੇ ਆਮ ਹੀ ਚਰਚਾ ਵਿੱਚ ਬਣੇ ਹੋਏ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਜਿੱਥੇ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜੋਰ ਵੀ ਲਗਾਇਆ ਗਿਆ ਸੀ। ਆਮ ਆਦਮੀ ਪਾਰਟੀ ਨੇ ਜਿੱਥੇ ਜਿੱਤ ਹਾਸਲ ਕੀਤੀ ਹੈ ਉੱਥੇ ਹੀ ਕਈ ਰਵਾਇਤੀ ਪਾਰਟੀਆਂ ਤੇ ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ।। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਰਾਜਨੀਤਿਕ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖਸ਼ੀਅਤਾ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੇ ਇਸ ਸਾਬਕਾ ਵਿਧਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਬਕਾ ਵਿਧਾਇਕ ਲੱਖਾ ਪਾਇਲ ਦੀ ਮਾਤਾ ਦਾ ਦਿਹਾਂਤ ਹੋਣ ਦੀ ਸੋਗਮਈ ਖਬਰ ਸਾਹਮਣੇ ਆਈ ਹੈ।

ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਹਲਕਾ ਪਾਇਲ ਤੋਂ ਵਿਧਾਇਕ ਰਹਿ ਚੁੱਕੇ ਹਨ। ਉਥੇ ਹੀ ਉਨ੍ਹਾਂ ਦੇ ਮਾਤਾ ਜੀ ਮੇਹਰ ਕੌਰ ਵੀ ਸਾਬਕਾ ਕੌਂਸਲਰ ਰਹਿ ਚੁੱਕੇ ਸਨ। ਹੁਣ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਮਾਤਾ ਮੇਹਰ ਕੌਰ ਸਾਬਕਾ ਕੌਂਸਲਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਮਾਤਾ ਮੇਹਰ ਕੌਰ ਸਾਬਕਾ ਕੌਂਸਲਰ ਦਾ ਅੰਤਿਮ ਸੰਸਕਾਰ 10 ਅਪ੍ਰੈਲ ਨੂੰ ਸਵੇਰੇ 11 ਵਜੇ ਪਾਇਲ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਮਸ਼ਹੂਰ ਅਦਾਕਾਰ ਵਿਲ ਸਮਿਥ ਲਈ ਥੱਪੜ ਕਾਂਡ ਤੋਂ ਬਾਅਦ ਆਈ ਵੱਡੀ ਮਾੜੀ ਖਬਰ, ਲੱਗ ਗਈ 10 ਸਾਲ ਦੀ ਇਹ ਪਾਬੰਦੀ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਘਟਨਾ, ਮਾਹੌਲ ਹੋਇਆ ਤਣਾਅਪੂਰਣ – ਪੁਲਿਸ ਫੋਰਸ ਮੌਕੇ ਤੇ ਪਹੁੰਚੀ
                                                                
                            
               
                            
                                                                            
                                                                                                                                            
                                    
                                    
                                    




