ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਇਕ ਵਾਰ ਫਿਰ ਤਬਦੀਲੀ ਕੀਤੀ ਗਈ ਹੈ। ਨਵੇਂ ਹੁਕਮਾਂ ਅਨੁਸਾਰ 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦੀ ਛੁੱਟੀ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਛੁੱਟੀ ਦਾ ਸਮਾਂ 3.20 ਵਜੇ ਨਿਰਧਾਰਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ 21 ਜਨਵਰੀ ਤੱਕ ਸਕੂਲਾਂ ਦਾ ਖੁੱਲ੍ਹਣ ਸਮਾਂ ਸਵੇਰੇ 10 ਵਜੇ ਕੀਤਾ ਗਿਆ ਸੀ। ਹੁਣ ਮੌਸਮ ਵਿੱਚ ਸੁਧਾਰ ਆਉਣ ਅਤੇ ਠੰਡ ਘਟਣ ਦੇ ਚਲਦਿਆਂ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਨੂੰ ਮੁੜ ਪੁਰਾਣੇ ਸਮੇਂ ਅਨੁਸਾਰ ਸਵੇਰੇ 9 ਵਜੇ ਕਰ ਦਿੱਤਾ ਹੈ।






