ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਦੀ ਮਾਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਉਨ੍ਹਾਂ ਦੀ ਹੋਈ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਅਜਿਹੀਆਂ ਆਉਣ ਵਾਲੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਅਜਿਹੇ ਲੋਕਾਂ ਦੇ ਜਾਣ ਨਾਲ ਦੇਸ਼ ਦੇ ਰਾਜਨੀਤਕ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ।

ਪੰਜਾਬ ਵਿੱਚ ਰਾਜਨੀਤਿਕ ਜਗਤ ,ਖੇਡ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਧਾਰਮਿਕ ਜਗਤ ਵਿੱਚੋਂ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਜਿਸ ਨਾਲ ਸੂਬੇ ਦਾ ਮਾਹੌਲ ਹੋਰ ਸੋਗਮਈ ਹੋ ਜਾਂਦਾ ਹੈ। ਹੁਣ ਪੰਜਾਬ ਦੇ ਸਾਬਕਾ ਮੰਤਰੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਸਵਰਗਵਾਸੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਵਿੱਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ ਤੇ ਰਹੇ ਸਨ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਇਸ ਸਮੇਂ ਉਹ ਆਪਣੇ ਚੰਡੀਗੜ੍ਹ ਸਥਿਤ ਘਰ ਵਿੱਚ ਰਹਿ ਰਹੇ ਸਨ। ਇਸ ਸਮੇਂ ਉਹ ਆਪਣੇ ਘਰ ਵਿਚ ਹੀ ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾ ਬੀਮਾਰ ਸਨ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

91 ਸਾਲਾ ਬੀਬੀ ਸੁਰਜੀਤ ਕੌਰ ਕਾਲਕਟ ਦੇ ਪਤੀ ਸਵਰਗਵਾਸੀ ਡਾਕਟਰ ਅਮੀਰ ਸਿੰਘ ਕਾਲਕਟ ਵੀ ਸਾਬਕਾ ਵਿਧਾਇਕ ਰਹੇ ਸਨ। ਸਾਬਕਾ ਮੰਤਰੀ ਬੀਬੀ ਸਰਬਜੀਤ ਕੌਰ ਕਾਲਕਟ ਦੇ ਦੇਹਾਂਤ ਦੀ ਖਬਰ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਆਗੂਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਮਚੀ ਭਾਰੀ ਤਬਾਹੀ ਦੇਖੋ ਤਸਵੀਰਾਂ ਅਤੇ ਪੂਰੀ ਖਬਰ – ਤਾਜਾ ਵੱਡੀ ਖਬਰ
                                                                
                                
                                                                    
                                    Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਹੁਣ ਹੋ ਗਿਆ ਇਹ ਹੁਕਮ ਜਾਰੀ
                                                                
                            
               
                            
                                                                            
                                                                                                                                            
                                    
                                    
                                    



