ਆਈ ਤਾਜਾ ਵੱਡੀ ਖਬਰ 

ਜਿੱਥੇ ਸਰਕਾਰ ਵੱਲੋਂ ਕੋਈ ਨਾ ਕੋਈ ਅਜਿਹਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਫਾਇਦਾ ਹੋ ਸਕੇ। ਕੱਲ ਵੀ ਪੇਸ਼ ਕੀਤੇ ਗਏ ਬਜਟ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਕੱਲ ਪੇਸ਼ ਕੀਤਾ ਗਿਆ ਬਜਟ,ਹਰ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ। ਉਥੇ ਹੀ ਕੁਝ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਲੋਕਾਂ ਨੂੰ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਰੋਨਾ ਦੇ ਚਲਦੇ ਹੋਏ ਪਹਿਲਾਂ ਹੀ ਲੋਕ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਸ ਸਮੇਂ ਦੌਰਾਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜਿਸ ਨਾਲ ਦੇਸ਼ ਦੇ ਲੋਕਾਂ ਵਿੱਚ ਚਿੰਤਾ ਵੱਧ ਜਾਂਦੀ ਹੈ। ਸਰਕਾਰ ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਨਾਲ ਲੋਕਾਂ ਦੇ ਆਰਥਿਕ ਹਲਾਤਾ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਉੱਥੇ ਹੀ ਲੋਕਾਂ ਨੂੰ ਪਹਿਲਾਂ ਤੋਂ ਹੀ ਆਉਣ ਵਾਲੇ ਦਿਨਾਂ ਲਈ ਸੁਚੇਤ ਕਰ ਦਿੱਤਾ ਜਾਂਦਾ ਹੈ,

 ਤਾਂ ਜੋ ਲੋਕ ਸਮਾਂ ਰਹਿੰਦੇ ਆਪਣੇ ਕੰਮ ਨਿਪਟਾ ਸਕਣ। ਹੁਣ 11 ਤੋਂ 16 ਮਾਰਚ ਤੱਕ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੈਂਕ ਖਾਤਾ ਧਾਰਕਾਂ ਲਈ ਬੈਂਕ ਸਬੰਧਿਤ ਕੰਮਕਾਜ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਆਉਣ ਵਾਲੇ ਦਿਨਾਂ ਦੌਰਾਨ ਬੈਂਕਾਂ ਵਿਚ ਕੀਤੀ ਜਾ ਰਹੀ ਪ੍ਰਸਤਾਵਿਤ ਹੜਤਾਲ ਕਾਰਨ ਵੀ ਦੋ ਦਿਨ ਲਈ ਕੰਮਕਾਜ ਠੱਪ ਰਹੇਗਾ। ਬੈਂਕ ਨਾਲ ਸਬੰਧਿਤ ਕੰਮ ਲੋਕ 10 ਮਾਰਚ ਤੱਕ ਨਬੇੜ ਸਕਦੇ ਹਨ

ਉਸ ਤੋਂ ਬਾਅਦ 17 ਮਾਰਚ ਨੂੰ ਹੀ ਬੈਂਕ ਦੇ ਕੰਮਕਾਜ ਆਰੰਭ ਕੀਤੇ ਜਾਣਗੇ। 11 ਮਾਰਚ ਨੂੰ ਮਹਾਸ਼ਿਵਰਾਤਰੀ, 13 ਨੂੰ ਦੂਜਾ ਸ਼ਨੀਵਾਰ, 14 ਨੂੰ ਐਤਵਾਰ, 15 ,16 ਮਾਰਚ ਨੂੰ, ਬਜਟ ਵਿਚ ਦੋ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਬੈਂਕ ਯੂਨੀਅਨ ਵੱਲੋਂ ਦੇਸ਼ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਆਉਣ ਵਾਲੇ ਹਫਤੇ ਦੇ 6 ਦਿਨਾਂ ਵਿਚ ਬੈਂਕ ਵਿੱਚ 5 ਦਿਨ ਕੰਮ ਨਹੀਂ ਹੋਵੇਗਾ। ਬੈਂਕ ਯੂਨੀਅਨ ਵੱਲੋਂ ਕੀਤੀ ਜਾ ਰਹੀ ਦੋ ਦਿਨ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਵੇਗਾ।


                                       
                            
                                                                   
                                    Previous Postਹੁਣੇ ਹੁਣੇ ਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਇੰਗਲੈਂਡ ਨੇ ਕਿਸਾਨ ਅੰਦੋਲਨ ਬਾਰੇ ਕੀਤਾ ਇਹ ਕੰਮ – ਭਾਰਤ ਨੇ ਕੀਤਾ ਸਖਤ ਵਿਰੋਧ : ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




