ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਾਫ਼ੀ ਸਖ਼ਤੀ ਵਧਾ ਦਿੱਤੀ ਗਈ ਹੈ। ਉਥੇ ਹੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ ਅਤੇ ਲੋਕਾਂ ਨੂੰ ਲਾਗੂ ਕੀਤੀਆਂ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ,ਜਿਸ ਸਦਕਾ ਲੋਕਾਂ ਨੂੰ ਇਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਵਿਚ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਆਪਣਾ ਟੀਕਾਕਰਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਫਰਵਰੀ ਵਿੱਚ ਚੋਣਾਂ ਕਰਵਾਏ ਜਾਣ ਦੇ ਆਦੇਸ਼ ਲਾਗੂ ਕੀਤੇ ਹਨ ਉਥੇ ਹੀ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲੱਗ ਗਈਆਂ ਹਨ।

ਹੁਣ ਪੰਜਾਬ ਵਿੱਚ ਏਥੇ ਸੜਕਾਂ ਤੇ ਨਿਕਲਣ ਵਾਲਿਆਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਹੁਣ ਅੰਮ੍ਰਿਤਸਰ ਵਿਚ ਪ੍ਰਸ਼ਾਸਨ ਵੱਲੋਂ ਸ਼ਖਤੀ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਬਿਨਾਂ ਮਾਸਕ ਤੋਂ ਘੁੰਮਣ ਵਾਲੇ ਲੋਕਾਂ ਉਪਰ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਵਾਸਤੇ ਪ੍ਰਸ਼ਾਸਨ ਵੱਲੋਂ ਛੇ ਟੀਮਾਂ ਅਤੇ ਤਿੰਨ ਮੋਬਾਇਲ ਵੈਨਾਂ ਦਾ ਗਠਨ ਵੀ ਕੀਤਾ ਗਿਆ ਹੈ। ਹੁਣ ਅਗਰ ਕੋਈ ਵੀ ਮਾਸਕ ਤੋਂ ਬਿਨਾਂ ਕਿਸੇ ਵੀ ਚੁਰਾਹੇ ਅਤੇ ਚੌਂਕ ਅਤੇ ਸੜਕ ਉਪਰ ਘੁੰਮਦੇ ਹੋਏ ਪਾਇਆ ਜਾ ਰਿਹਾ ਹੈ ਤਾਂ ਆਰ ਟੀ ਪੀ ਸੀ ਆਰ ਟੈਸਟ ਵੀ ਮੌਕੇ ਤੇ ਹੀ ਚੌਰਾਹੇ ਉਪਰ ਕੀਤੇ ਜਾਣਗੇ ਜਿਸ ਵਾਸਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਬਿਨਾਂ ਮਾਸਕ ਤੋਂ ਘੁੰਮਣ ਵਾਲੇ ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾਣਗੇ।

ਇਹ ਫੈਸਲਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਕ੍ਰੋਨਾ ਤੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਇਸ ਬਾਬਤ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਨਾਲ ਇੱਕ ਮੀਟਿੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

Home  ਤਾਜਾ ਖ਼ਬਰਾਂ  ਹੋ ਜਾਵੋ ਸਾਵਧਾਨ ਪ੍ਰਸ਼ਾਸਨ ਨੇ ਪੰਜਾਬ ਚ ਕਰਤੀ ਸਖਤੀ – ਇਥੇ ਹੋ ਗਿਆ ਸੜਕਾਂ ਤੇ ਨਿਕਲਣ ਵਾਲਿਆਂ ਲਈ ਇਹ ਵੱਡਾ ਐਲਾਨ
                                                      
                              ਤਾਜਾ ਖ਼ਬਰਾਂ                               
                              ਹੋ ਜਾਵੋ ਸਾਵਧਾਨ ਪ੍ਰਸ਼ਾਸਨ ਨੇ ਪੰਜਾਬ ਚ ਕਰਤੀ ਸਖਤੀ – ਇਥੇ ਹੋ ਗਿਆ ਸੜਕਾਂ ਤੇ ਨਿਕਲਣ ਵਾਲਿਆਂ ਲਈ ਇਹ ਵੱਡਾ ਐਲਾਨ
                                       
                            
                                                                   
                                    Previous Postਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ  ਇਹ ਮਸ਼ਹੂਰ ਲੀਡਰ ਹੋਇਆ ਅਕਾਲੀ ਦਲ ਚ ਸ਼ਾਮਿਲ
                                                                
                                
                                                                    
                                    Next Postਕਾਂਗਰਸ ਪਾਰਟੀ ਦੇ ਲੱਗ ਰਹੇ ਹੋਰਡਿੰਗਾਂ ਬਾਰੇ ਆ ਰਹੀ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ
                                                                
                            
               
                            
                                                                            
                                                                                                                                            
                                    
                                    
                                    



